ਅਨੰਤਨਾਗ ਵਿੱਚ ਮੁਕਾਬਲਾ: ਤਿੰਨ ਅਤਿਵਾਦੀ ਹਲਾਕ

ਜੰਮੂ ਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਵੱਡੇ ਤੜਕੇ ਸਲਾਮਤੀ ਦਸਤਿਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਏਕੇ 47 ਰਾਈਫਲਾਂ ਸਮੇਤ ਗੋਲੀ ਸਿੱਕਾ, ਪਿਸਤੌਲ ਤੇ ਹੱਥਗੋਲੇ ਵੀ ਬਰਾਮਦ ਹੋਏ ਹਨ। ਉਂਜ ਮੁਕਾਬਲੇ ਦੌਰਾਨ ਮੁਕਾਮੀ ਲੋਕਾਂ ਦੇ ਜਾਨ ਮਾਲ ਦੇ ਨੁਕਸਾਨ ਤੋਂ ਬਚਾਅ ਰਿਹਾ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਤੇ ਇਹਤਿਆਤ ਵਜੋਂ ਸ੍ਰੀਨਗਰ ਦੇ ਅੱਠ ਪੁਲੀਸ ਸਟੇਸ਼ਨਾਂ ਅਧੀਨ ਆਉਂਦੇ ਖੇਤਰਾਂ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਧਰ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਸਕੂਲਾਂ ਤੇ ਹੋਰਨਾਂ ਸਿੱਖਿਆ ਸੰਸਥਾਵਾਂ ਨੂੰ ਵੀ ਅਗਲੇ ਹੁਕਮਾਂ ਤਕ ਬੰਦ ਕਰ ਦਿੱਤਾ ਗਿਆ ਹੈ। ਕਸ਼ਮੀਰ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਨੂੰ ਅੱਗੇ ਪਾ ਦਿੱਤਾ ਹੈ।

Post Author: admin

Leave a Reply

Your email address will not be published. Required fields are marked *