ਕਾਰਤੀ ਨੂੰ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਭੇਜਿਆ

ਦਿੱਲੀ ਦੀ ਇਕ ਅਦਾਲਤ ਨੇ ਆਈਐਨਐਕਸ ਮੀਡੀਆ ਘੁਟਾਲੇ ਦੇ ਮਾਮਲੇ ਕਾਰਤੀ ਚਿਦੰਬਰਮ ਨੂੰ 24 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਜ਼ਮਾਨਤ ’ਤੇ ਛੇਤੀ ਸੁਣਵਾਈ ਦਾ ਆਦੇਸ਼ ਖ਼ਾਰਜ ਕਰਦੇ ਹੋਏ ਇਹ ਆਦੇਸ਼ ਦਿੱਤਾ ਹੈ। ਵਿਸ਼ੇਸ਼ ਜੱਜ ਸੁਨੀਲ ਰਾਣਾ ਨੇ ਤਿਹਾੜ ਜੇਲ੍ਹ ਵਿੱਚ ਅਲੱਗ ਕੋਠੜੀ ਅਤੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਰਜ਼ੀ ’ਤੇ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਜੇਲ੍ਹ ਵਿੱਚ ਘਰ ਦੀ ਰੋਟੀ ਦੇਣ ਦੀ ਮੰਗ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਇਸ ਮੌਕੇ ਕਾਰਤੀ ਚਿਦੰਬਰਮ ਦੇ ਪਿਤਾ ਪੀ ਚਿਦੰਬਰਮ ਵੀ ਅਦਾਲਤ ਵਿੱਚ ਮੌਜੂਦ ਸਨ। ਇਸੇ ਦੌਰਾਨ ਕਾਰਤੀ ਚਿਦੰਬਰਮ ਆਪਣੀ ਜ਼ਮਾਨਤ ਸਬੰਧੀ ਦਿੱਲੀ ਹਾਈ ਕੋਰਟ ਪੁੱਜ ਗਏ। ਇਸ ਸਬੰਧੀ ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਹਰੀ ਸ਼ੰਕਰ ਦੇ ਬੈਂਚ ਨੇ ਕਿਹਾ ਕਿ ਕਾਰਤੀ ਚਿਦੰਬਰਮ ਦੀ ਜ਼ਮਾਨਤ ਦੀ ਅਰਜ਼ੀ ’ਤੇ ਕੱਲ੍ਹ ਸੁਣਵਾਈ ਕੀਤੀ ਜਾਵੇਗੀ।

Post Author: admin

Leave a Reply

Your email address will not be published. Required fields are marked *