‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਦੁਰਵਿਹਾਰ ਕਰਨ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਕਾਰਜਕਾਰੀ ਜੱਜ ਮੁਕਤਾ ਗੁਪਤਾ ਨੇ ਔਖਲਾ ਦੇ ਵਿਧਾਇਕ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਕਰਤਾ 20 ਦਿਨ ਜੇਲ੍ਹ ਵਿੱਚ ਰਿਹਾ ਹੈ ਅਤੇ ਅੱਗੋਂ ਉਸ ਤੋਂ ਹਿਰਾਸਤ ਵਿੱਚ ਪੁੱਛ-ਪੜਤਾਲ ਕਰਨ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ 9 ਮਾਰਚ ਨੂੰ ‘ਆਪ’ ਦੇ ਦੂਜੇ ਵਿਧਾਇਕ ਪ੍ਰਕਾਸ਼ ਜਾਰਵਾਲ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਦੋਵੇਂ ਵਿਧਾਇਕਾਂ ਨੂੰ 20 ਫਰਵਰੀ ਨੂੰ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਕਥਿਤ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

Post Author: admin

Leave a Reply

Your email address will not be published. Required fields are marked *