ਵਧ ਰਹੀ ਗਰਮੀ ਕਰ ਸਕਦੀ ਹੈ ਕਣਕ ਦੀ ਪੈਦਾਵਾਰ ਨੂੰ ਪ੍ਰਭਾਵਿਤ

ਪੰਜਾਬ ਸਮੇਤ ਉਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਸ ਸਮੇਂ ਤਾਪਮਾਨ 32 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ ਅਤੇ ਵਧਦੀ ਹੋਈ ਗਰਮੀ ਨੇ ਕਿਸਾਨਾਂ ਦੇ ਚਿਹਰਿਆਂ ਦਾ ਰੰਗ ਉਡਾ ਛਡਿਆ ਹੈ ਕਿਉਂਕਿ ਇਸ ਸਮੇਂ ਕਣਕ ਦੀ ਫ਼ਸਲ ਪੱਕਣ ਦੀ ਤਿਆਰੀ ‘ਚ ਹੈ। ਪੰਜਾਬ ‘ਚ ਇਸ ਸਮੇਂ ਕਣਕ ਦੇ ਦਾਣੇ ਤਰਲ ਅਵਸਥਾ ‘ਚ ਹਨ ਅਤੇ ਉਨ੍ਹਾਂ ਨੂੰ ਸਹੀ ਦਾਣੇ ਬਣਨ ‘ਚ ਕੁੱਝ ਦਿਨਾਂ ਦਾ ਹੋਰ ਸਮਾਂ ਲਗੇਗਾ ਪਰ ਤਾਪਮਾਨ ਵਧਣ ਕਾਰਨ ਕਣਕ ਦੀ ਪੈਦਾਵਾਰ ‘ਤੇ ਬੁਰਾ ਅਸਰ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਸਨਿੱਚਰਵਾਰ ਤਕ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ ਜਦੋਂ ਕਿ ਆਉਣ ਵਾਲੇ ਦਿਨਾਂ ‘ਚ ਪਾਰਾ 30 ਡਿਗਰੀ ਸੈਲਸੀਅਸ ਤੋਂ ਉਪਰ ਹੀ ਰਹੇਗਾ। ਮੰਗਲਵਾਰ ਤੋਂ ਲੈ ਕੇ ਸ਼ੁਕਰਵਾਰ ਤਕ ਬੱਦਲ ਛਾਏ ਰਹਿਣਗੇ ਪਰ ਤਾਪਮਾਨ ਘਟਣ ਦੀ ਸੰਭਾਵਨਾ ਨਹੀਂ ਹੈ।

Post Author: admin

Leave a Reply

Your email address will not be published. Required fields are marked *