ਪੰਜਾਬ ‘ਚ ਬਣਨਗੀਆਂ 267 ਨਵੀਆਂ ਗ੍ਰਾਮ ਪੰਚਾਇਤਾਂ

ਪੰਜਾਬ ਦੀ ਕੈਪ‍ਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿਚ ਨਵੀਆਂ ਪੰਚਾਇਤਾਂ ਬਣਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿਚ 267 ਨਵੀਆਂ ਪੰਚਾਇਤਾਂ ਬਣਾਉਣ ਲਈ ਮੁੱਖ ਮੰਤਰੀ ਨੇ ਹਰੀ ਝੰਡੀ ਦੇ ਦਿਤੀ ਹੈ। ਨਵੀਆਂ ਪੰਚਾਇਤਾਂ ਬਣਨ ਤੋਂ ਬਾਅਦ ਸੂਬੇ ਵਿਚ ਪੰਚਾਇਤਾਂ ਦੀ ਗਿਣਤੀ 13,028 ਹੋ ਜਾਵੇਗੀ।

ਕੈਪ‍ਟਨ ਸਰਕਾਰ ਨੇ ਨਵੀਆਂ ਪੰਚਾਇਤਾਂ ਦੇ ਗਠਨ ਦੀ ਮਨਜ਼ੂਰੀ ਦੇ ਨਾਲ ਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿਚ ਬਣਾਈਆਂ ਗਈਆਂ 15 ਪੰਚਾਇਤਾਂ ਨੂੰ ਵੀ ਰੱਦ ਕਰ ਦਿਤਾ ਹੈ। ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਕਾਂਗਰਸੀ ਨੇਤਾਵਾਂ ਨੇ ਪੰਚਾਇਤਾਂ ਨੂੰ ਤੋੜ ਨਵੀਆਂ ਪੰਚਾਇਤਾਂ ਬਣਾਉਣ ਦਾ ਵਿਰੋਧ ਕੀਤਾ ਸੀ।

ਇਕ ਦਹਾਕੇ ਬਾਅਦ ਸੱਤਾ ਵਿਚ ਆਉਣ ‘ਤੇ ਕਾਂਗਰਸ ਨੇ ਅਪਣੇ ਚਹੇਤਿਆਂ ਨੂੰ ਖ਼ੁਸ਼ ਕਰ ਦਿਤਾ ਹੈ। ਪੰਚਾਇਤ ਵਿਭਾਗ ਨੇ 267 ਨਵੀਆਂ ਪੰਚਾਇਤਾਂ ਦੇ ਗਠਨ ਨਾਲ ਸਬੰਧਤ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਪੰਚਾਇਤੀ ਰਾਜ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਾਰਡਾਂ ਅਤੇ ਪੰਚਾਇਤਾਂ ਦਾ ਗਠਨ ਕੀਤਾ ਜਾ ਰਿਹਾ ਹੈ।

Post Author: admin

Leave a Reply

Your email address will not be published. Required fields are marked *