ਸਾਰੀਆਂ ਯੂਨੀਵਰਸਿਟੀਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਕਰੋਨਾ ਦਰਮਿਆਨ ਇਮਤਿਹਾਨ ਸਬੰਧੀ ਪੈਦਾ ਹੋਏ ਤੌਖਲਿਆਂ ਨੂੰ ਦੂਰ ਕਰਨ ਲਈ ਕੀਤਾ ਹੈ।ਹਾਲਾਂਕਿ, ਇਸ ਬਾਰੇ ਅੰਤਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ‘ਤੇ ਅਧਾਰਿਤ ਹੋਵੇਗਾ।

ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਵਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿਚ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਸੀ। ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ‘ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰ ਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿਚ ਫ਼ੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ।

Post Author: admin

Leave a Reply

Your email address will not be published. Required fields are marked *