ਹੁਣ ਬੱਸਾਂ ਵਿੱਚ 50 ਫੀਸਦੀ ਤੋਂ ਵੱਧ ਸਵਾਰੀਆਂ ਜਾ ਸਕਦੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿਚ ਸਵਾਰੀਆਂ ਲਿਜਾਣ ਦੀ ਸਮਰਥਾ ‘ਤੇ ਲਾਈ ਰੋਕ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿਤਾ ਕਿ ਬੱਸਾਂ ਵਿਚ ਸਫ਼ਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਦੇ ਇਹ ਐਲਾਨ ਅੱਜ ਹਰਿਆਉ ਖ਼ੁਰਦ ਦੇ ਇਕ ਵਸਨੀਕ ਵਲੋਂ ਬੱਸਾਂ ਨਾ ਚੱਲਣ ਕਰ ਕੇ ਪਾਤੜਾਂ ਆਉਣ-ਜਾਣ ਵਿਚ ਦਰਪੇਸ਼ ਸਮੱਸਿਆਵਾਂ ਦੇ ਸਬੰਧ ਵਿੱਚ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਕੋਵਿਡ ਦੇ ਸੰਕਟ ਕਾਰਨ 50 ਫ਼ੀ ਸਦੀ ਸਵਾਰੀਆਂ ਦੀ ਸਮਰੱਥਾ ਨਾਲ ਬੱਸਾਂ ਚਲਾਉਣ ਦੀ ਆਗਿਆ ਦਿਤੀ ਸੀ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਅੱਜ ਦੇ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਨਾਲ ਹੋਣ ਵਾਲੇ ਵਿੱਤੀ ਘਾਟੇ ਖਾਸ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਕਾਰਨ ਮਿੱਥੀ ਗਈ ਸਮਰਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੀਆਂ ਹਨ।

Post Author: admin

Leave a Reply

Your email address will not be published. Required fields are marked *