ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਨਵੀਂ ਦਿੱਲੀ, 11 ਅਗਸਤ

ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਵੱਲੋਂ 2009 ਵਿੱਚ ਦਿੱਤੇ ਇਕ ਬਿਆਨ ਲਈ ਦਾਇਰ ਮੁਆਫ਼ੀਨਾਮੇ ਨੂੰ ਕਬੂਲ ਕਰਨ ਤੋਂ ਨਾਂਹ ਕਰ ਦਿੱਤੀ ਹੈ।

ਸਿਖਰਲੀ ਅਦਾਲਤ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਨ ਤੇ ਪੱਤਰਕਾਰ ਤਰੁਣ ਤੇਜਪਾਲ ਖ਼ਿਲਾਫ਼ ਅਪਰਾਧਿਕ ਹੱਤਕ ਮਾਮਲੇ ਵਿੱਚ ਅਜੇ ਹੋਰ ਸੁਣਵਾਈ ਦੀ ਲੋੜ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਇਸ ਕੇਸ ਨੂੰ ਸੁਣਨ ਮਗਰੋਂ ਗੌਰ ਕਰੇਗਾ ਕਿ ਜੱਜਾਂ ਬਾਰੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਟਿੱਪਣੀ ਅਸਲ ਵਿੱਚ ਹੱਤਕ ਹੈ ਜਾਂ ਨਹੀਂ। ਕੇਸ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਚੇਤੇ ਰਹੇ ਕਿ ਪ੍ਰਸ਼ਾਂਤ ਭੂਸ਼ਨ ਨੇ 2009 ਵਿੱਚ ਕਿਹਾ ਸੀ ਕਿ 16 ਸਾਬਕਾ ਚੀਫ਼ ਜਸਟਿਸਾਂ ਵਿੱਚੋਂ ਅੱਧੇ ਭ੍ਰਿਸ਼ਟ ਸੀ। ਸੁਪਰੀਮ ਕੋਰਟ ਨੇ 4 ਅਗਸਤ ਨੂੰ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਪ੍ਰਸ਼ਾਂਤ ਭੂਸ਼ਨ ਤੇ ਤਰੁਣ ਤੇਜਪਾਲ ਖ਼ਿਲਾਫ਼ 2009 ਵਿੱਚ ਹੱਤਕ ਦੀ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਜ਼ਰੀੲੇ ਹੋਈ ਤੇ ਅਦਾਲਤ ਨੇ ਫੋਨ ’ਤੇ ਹੀ ਵਕੀਲਾਂ ਦੀਆਂ ਦਲੀਲਾਂ ਸੁਣੀਆਂ।

Post Author: admin

Leave a Reply

Your email address will not be published. Required fields are marked *