ਪੰਜਾਬ ਸਰਕਾਰ ਵਲੋਂ ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ 5 ਲੱਖ ਦਾ ਚੈੱਕ ਭੇਂਟ

ਫਗਵਾੜਾ, 1 ਸਤੰਬਰ ( ਏ.ਡੀ.ਪੀ. ਨਿਊਜ਼): ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਸਰਕਾਰ ਨੇ ਦਿੱਤਾ 5 ਲੱਖ ਦਾ ਚੈੱਕ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੰਗਲਵਾਰ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦਾ ਚੈਕ ਸੌਂਪਦੇ ਹੋਏ। ਇਹ ਚੈਕ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਚਕਰ ਦੀ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਹੈ ਜਿਸ ਦੀ ਇਸ ਪ੍ਰਾਪਤੀ ‘ਤੇ ਮੁੱਖ ਮੰਤਰੀ ਨੇ ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਫੈਸਲਾ ਕੀਤਾ ਸੀ। ਸਿਮਰ ਚਕਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ।

ਰਾਣਾ ਸੋਢੀ ਰਾਣਾ ਗੁਰਮੀਤ ਸਿੰਘ ਸੋਢੀਨੇ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਆਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ।

Post Author: admin

Leave a Reply

Your email address will not be published. Required fields are marked *