ਕ੍ਰਿਕਟਰ ਸੁਰੇਸ਼ ਰੈਨਾ ਨੇ ਭਰਾ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਤੇ ਪੁਲਿਸ ਨੂੰ ਲਗਾਈ ਗੁਹਾਰ

ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਨੂੰ ਗੁਹਾਰ ਲਗਾਈ ਹੈ। ਦਰਅਸਲ 19 ਅਗਸਤ ਨੂੰ ਪਠਾਨਕੋਟ ਸਥਿਤ ਸੁਰੇਸ਼ ਰੈਨਾ ਦੀ ਭੂਆ ਦੇ ਘਰ ਹਮਲਾ ਹੋ ਗਿਆ ਸੀ। ਇਸ ਹਮਲੇ ਵਿਚ ਉਹਨਾਂ ਦੇ ਫੁੱਫੜ ਦੀ ਮੌਤ ਹੋ ਗਈ ਸੀ ਜਦਕਿ ਬੀਤੀ ਰਾਤ ਉਹਨਾਂ ਦੇ ਭਰਾ ਦੀ ਵੀ ਮੌਤ ਹੋ ਗਈ।

ਪਠਾਨਕੋਟ ਦੇ ਮਾਧੋਪੁਰ ਖੇਤਰ ਦੇ ਥਰਿਆਲ ਪਿੰਡ ‘ਚ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਦੇ ਸੁੱਤੇ ਹੋਏ ਪਰਿਵਾਰ ‘ਤੇ ਹਮਲਾ ਕਰ ਦਿੱਤਾ ਸੀ। ਪਰਿਵਾਰ ਦੇ ਬਾਕੀ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਰੈਨਾ ਦੀ ਭੂਆ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। ਇਸ ਦੇ ਚਲਦਿਆਂ ਰੈਨਾ ਨੰ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਈ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Post Author: admin

Leave a Reply

Your email address will not be published. Required fields are marked *