ਬਿਹਾਰ ਚੋਣਾਂ: ਮਹਾਗੱਠਜੋੜ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਪਟਨਾ, 17 ਅਕਤੂਬਰ

ਬਿਹਾਰ ਵਿਧਾਨ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੀ ਅਗਵਾਈ ਵਾਲੇ ਮਹਾਗੱਠਜੋੜ ਨੇ ਚੋਣ ਮਨੋਰਥ ਪੱਤਰ ’ਚ ਨੌਜਵਾਨਾਂ ਨੂੰ 10 ਲੱਖ ਨੌਕਰੀਆਂ ਦੇਣ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨ ਖ਼ਤਮ ਕਰਨ ਦਾ ਵਾਅਦਾ ਕੀਤਾ ਹੈ।

ਤੇਜਸਵੀ ਯਾਦਵ ਨੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਮਹਾਗਠਜੋੜ ਦੇ ਹੋਰ ਨੇਤਾਵਾਂ ਦੀ ਹਾਜ਼ਰੀ ਵਿੱਚ ‘ਬਦਲਾਅ ਦਾ ਸੰਕਲਪ’ ਸਿਰਲੇਖ ਹੇਠ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਜੇ ਗੱਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਸਰਕਾਰ ਦਾ ਪਹਿਲਾ ਕੰਮ 10 ਲੱਖ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੋਵੇਗਾ। ਠੇਕੇ ਵਾਲੇ ਅਧਿਆਪਕਾਂ ਨੂੰ ‘ਬਰਾਬਰ ਕੰਮ-ਬਰਾਬਰ ਤਨਖਾਹ’ ਦਿੱਤੀ ਜਾਵੇਗੀ, ਜਿਸ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਮੁਕਾਬਲਾ ਪ੍ਰੀਖਿਆ ਲਈ ਉਮੀਦਵਾਰਾਂ ਦੀ ਫ਼ੀਸ ਮੁਆਫ਼ ਤੇ ਪਰਵਾਸੀ ਮਜ਼ਦੂਰਾਂ ਲਈ ਹੈਲਪਲਾਈਨ ਸ਼ੁਰੂ ਕਰਨ ਦਾ ਵਾਅਦਾ ਵੀ ਕੀਤਾ ਗਿਆ। ਸੁਰਜੇਵਾਲਾ ਨੇ ਕਿਹਾ ਕਿ ਮਹਾਗਠਜੋੜ ਸਰਕਾਰ ਦੀ ਪਹਿਲੀ ਅਸੈਂਬਲੀ ਬੈਠਕ ’ਚ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ, ਜਿਸ ਨੇ ਸੂਬੇ ’ਚ ਕਥਿਤ ਤੌਰ ’ਤੇ ਹਰੀ ਕ੍ਰਾਂਤੀ ਦੇ ਉਦੇਸ਼ਾਂ ਨੂੰ ਰੋਕਿਆ ਹੈ।ਤੇਜਸਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਨੇਤਾਵਾਂ ਵਰਗੇ ਨਹੀਂ ਜੋ ਬਿਹਾਰ ਨੂੰ ਵਿਸ਼ੇਸ਼ ਦਰਜਾ ਦਿਵਾਉਣ ਦਾ ਵਾਅਦਾ ਭੁੱਲ ਗਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਸਬੰਧਾਂ ਦਾ ਸਪੱਸ਼ਟ ਹਵਾਲਾ ਦਿਦਿਆਂ ਕਿਹਾ, ‘ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਲਈ ਡੋਨਲਡ ਟਰੰਪ ਨਹੀਂ ਆਉਣਗੇ, ਜਿਸ ਦਾ ਵਾਅਦਾ ਪ੍ਰਧਾਨ ਮੰਤਰੀ ਨੇ ਕੀਤਾ ਸੀ।’

Post Author: admin

Leave a Reply

Your email address will not be published. Required fields are marked *