ਮਸ਼ਹੂਰ ਲੋਕ ਗਾਇਕ ਕੇ ਦੀਪ ਦਾ ਦੇਹਾਂਤ, ਨਮ ਅੱਖਾਾਂ ਨਾਲ ਦਿੱਤੀ ਵਿਦਾਇਗੀ

ਲੁਧਿਆਣਾ: ਬੀਤੇ ਦਿਨ ਮਸ਼ਹੂਰ ਲੋਕ ਗਾਇਕ ਕੇ ਦੀਪ 80 ਸਾਲ ਦੀ ਉਮਰ ‘ਚ ਇਸ ਦੁਨੀਆਂ ਨੂੰ ਅਲ਼ਵਿਦਾ ਕਹਿ ਗਏ। ਉਹਨਾਂ ਨੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਆਖਰੀ ਸਾਹ ਲਏ। ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ਉਹਨਾਂ ਦੀ ਲੜਕੀ ਗੁਰਪ੍ਰੀਤ ਕੌਰ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਕਈ ਪ੍ਰਸਿੱਧ ਸਖਸ਼ੀਅਤਾਂ ਸ਼ਾਮਲ ਸਨ। ਉਹਨਾਂ ਦੀ ਮੌਤ ਤੋਂ ਬਾਅਦ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਪੁੱਤਰ ਗਾਇਕ ਰਾਜਾ ਕੰਗ ਨੇ ਅਗਨੀ ਭੇਂਟ ਕੀਤੀ।ਦੱਸ ਦਈਏ ਕਿ ਕੇ ਦੀਪ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੇ ਦੀਪ ਦੇ ਗਾਇਕੀ ਦੇ ਸਫ਼ਰ ਬਾਰੇ ਗੱਲ ਕਰੀਏ ਤਾਂ ਕੇ ਦੀਪ ਨੇ ਲੰਮਾ ਸਮਾਂ ਜਗਮੋਹਨ ਕੌਰ ਨਾਲ ਸਟੇਜਾਂ ਸਾਂਝੀਆਂ ਕੀਤੀਆਂ ਤੇ ਆਪਣੇ ਅਖਾੜਿਆਂ ਰਾਹੀਂ ਮਕਬੂਲੀਅਤ ਹਾਸਲ ਕੀਤੀ।

ਕੇ ਦੀਪ ਤੇ ਜਗਮੋਹਨ ਕੌਰ ਦੇ ਅਖਾੜਿਆਂ ਦੌਰਾਨ ਸੁਣਾਏ ਗਏ ਚੁਟਕਲੇ ਅੱਜ ਵੀ ਲੋਕਾਂ ਨੂੰ ਜ਼ੁਬਾਨੀ ਯਾਦ ਹਨ। ਗਾਇਕੀ ਦੇ ਨਾਲ-ਨਾਲ ਚੁਟਕਲੇ ਸੁਣਾ ਕੇ ਲੋਕਾਂ ਦਾ ਮਨੋਰੰਜਨ ਕਰਨ ਵਾਲੀ ਇਸ ਜੋੜੀ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਕਰਦੇ ਰੱਖਣਗੇ।

Post Author: admin

Leave a Reply

Your email address will not be published. Required fields are marked *