ਕੋਲਾ ਘੁਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਨੂੰ ਤਿੰਨ ਸਾਲ ਕੈਦ

ਨਵੀਂ ਦਿੱਲੀ, 26 ਅਕਤੂਬਰ- ਦਿੱਲੀ ਦੀ ਇਕ ਅਦਾਲਤ ਨੇ ਝਾਰਖੰਡ ਵਿੱਚ 1999 ਵਿੱਚ ਕੋਲਾ ਖਾਣਾਂ ਦੀ ਵੰਡ ਮਾਮਲੇ ਵਿੱਚ ਬੇਨਿਯਮੀਆਂ ਦੇ ਇਕ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਨੂੰ ਸੋਮਵਾਰ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਦਿਲੀਪ ਰੇਅ ਕੋਲਾ ਮੰਤਰੀ ਸਨ। ਵਿਸ਼ੇਸ਼ ਜੱਜ ਭਰਤ ਪ੍ਰਾਸ਼ਰ ਨੇ ਕੋਲਾ ਮੰਤਰਾਲੇ ਦੇ ਤਤਕਾਲੀ ਸੀਨੀਅਰ ਅਧਿਕਾਰੀ ਪ੍ਰਦੀਪ ਕੁਮਾਰ ਬੈਨਰਜੀ ਅਤੇ ਨਿਤਿਆਨੰਦ ਗੌਤਮ ਤੇ ਕੈਸਟ੍ਰਾਨ ਟੈਕਨਾਲੋਜੀ ਲਿਮਟਿਡ ਦੇ ਡਾਇਰੈਕਟਰ ਮਹਿੰਦਰ ਕੁਮਾਰ ਅਗਰਵਾਲ ਨੂੰ ਵੀ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਭਨਾਂ ਨੂੰ 10-10 ਲੱਖ ਰੁਪੲੇ ਜੁਰਮਾਨਾ ਵੀ ਲਗਾਇਆ ਹੈ।

Post Author: admin

Leave a Reply

Your email address will not be published. Required fields are marked *