ਸੁਮੇਧ ਸੈਣੀ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਤੈਅ

ਐੱਸਏਐੱਸ ਨਗਰ ,28 ਅਕਤੂਬਰ – ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਐੱਫ਼ਆਈਆਰ ਰੱਦ ਕਰਨ ਅਤੇ ਸੈਣੀ ਦੀ ਪੱਕੀ ਜ਼ਮਾਨਤ ਬਾਰੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਤੋਂ ਦਿੱਤੀ ਆਰਜ਼ੀ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ ਦੋਵਾਂ ਮਾਮਲਿਆਂ ਦੀ ਸੁਣਵਾਈ ਲਈ 17 ਨਵੰਬਰ ਤੈਅ ਕੀਤੀ ਹੈ।

ਸੁਪਰੀਮ ਕੋਰਟ ਨੇ ਪਿਛਲੀ ਤਰੀਕ ‘ਤੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਇਸ ਕੇਸ ਦਾ ਨਿਬੇੜਾ ਕੀਤਾ ਜਾ ਸਕੇ ਪਰ ਪੰਜਾਬ ਸਰਕਾਰ ਨੇ ਅੱਜ ਆਪਣਾ ਜਵਾਬ ਦਾਖਲ ਨਹੀਂ ਕੀਤਾ ਅਤੇ ਅਦਾਲਤ ਤੋਂ ਕੁੱਝ ਹੋਰ ਦਿਨਾਂ ਦੀ ਮੋਹਲਤ ਮੰਗੀ ਗਈ

Post Author: admin

Leave a Reply

Your email address will not be published. Required fields are marked *