5 ਨੂੰ ਚੱਕਾ ਜਾਮ ਦੀ ਹਮਾਇਤ ਕਰੇਗੀ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ

ਪੰਜਾਬ ਵਾਸੀਆਂ ਦੀ ਮੁਸ਼ਕਲ ‘ਤੇ ਸਹਿਮਤੀ ਪ੍ਰਗਟਾਉਂਦਿਆਂ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਦੀ ਆਵਾਜਾਈ ਲਈ ਟਰੈਕ ਖਾਲੀ ਕੀਤੇ, ਜਿਸ ਦੌਰਾਨ ਉੱਤਰੀ ਭਾਰਤ ‘ਚ 175 ਮਾਲ ਗੱਡੀਆਂ ਨੇ ਪ੍ਰਵੇਸ਼ ਕੀਤਾ। ਬਾਵਜੂਦ ਇਸ ਦੇ ਸਰਕਾਰ ਨੇ ਰੇਲਾਂ ਬੰਦ ਕਰਨ ਦਾ ਫੈਸਲਾ ਕੀਤਾ। ਪਰ ਪੰਜਾਬ ਦੇ ਕਿਸਾਨ ਮਜਦੂਰ ਤੇ ਬਾਕੀ ਵਰਗਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਅੰਦਰ ਰੇਲਾਂ ਦਾ ਦਾਖਲਾ ਬੰਦ ਕਰ ਦਿੱਤਾ। ਹੁਣ ਅਗਲੀ ਰਣਨੀਤੀ ਦਾ ਐਲਾਨ 5 ਨਵੰਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। ਇਹ ਜਾਣਕਾਰੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸਭਰਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ 250 ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ 5 ਘੰਟੇ ਲਈ ਦੇਸ਼ ਪੱਧਰੀ ਚੱਕਾ ਜਾਮ ਨੂੰ ਜਥੇਬੰਦੀ ਵੱਲੋਂ ਪੂਰਨ ਹਮਾਇਤ ਦਿੱਤੀ ਤੇ ਇਸ ਪ੍ਰਰੋਗਰਾਮ ਦੀ ਸਫਲਤਾ ਲਈ ਪਿੰਡ ਪਿੰਡ ਲੋਕਾਂ ਨੂੰ ਜਥੇਬੰਦ ਕਰਨ ਲਈ ਸਾਰੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱੁਕੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਾ ਕੇ ਤਬਾਹੀ ਦੇ ਕਗਾਰ ਤੇ ਲਿਜਾਣ ਦਾ ਸੁਪਨਾ ਕਿਸੇ ਵੀ ਕੀਮਤ ਤੇ ਪੂਰਾ ਨਹੀ ਹੋਣ ਦਿੱਤਾ ਜਾਵੇਗਾ। ਇਸ ਵਾਸਤੇ ਧਰਤੀ ਦੇ ਪੁੱਤਰ ਵੱਡੀਆਂ ਕੁਰਬਾਨੀਆਂ ਦੇ ਕੇ ਆਪਣੇ ਇਤਿਹਾਸ ਨੂੰ ਦੁਹਰਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੇ ਜਿਥੇ ਸਿਆਸੀ ਫਿਜਾ ‘ਚ ਬਦਲਾਅ ਲਿਆਂਦਾ, ਉਥੇ ਹੀ ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਸਿਆਸੀ ਲੋਕਾਂ ਦਾ ਅਸਲੀ ਚਿਹਰਾ ਵੀ ਲੋਕਾਂ ਸਾਹਮਣੇ ਆ ਗਿਆ

Post Author: admin

Leave a Reply

Your email address will not be published. Required fields are marked *