ਚੰਡੀਗੜ੍ਹ, 24 ਨਵੰਬਰ : ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਇਕ ਵਾਰ ਫਿਰ ਤੋਂ ਗੱਲਬਾਤ ਦਾ ਸੱਦਾ ਦਿੱਤਾ ਹੈ।
ਸਾਬਕਾ ਕੇਂਦਰੀ ਮੰਤਰੀ ਵਿਜੇ ਸੈਂਪਲਾ ਨੇ ਇਕ ਟਵੀਟ ਵਿਚ ਦੱਸਿਆ ਕਿ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਇਸਦੇ ਚੰਗੇ ਨਤੀਜੇ ਨਿਕਲਣਗੇ।
ਇਸ ਤੋਂ ਪਹਿਲਾਂ 13 ਨਵੰਬਰ ਨੁੰ ਦੋ ਕੇਂਦਰੀ ਮੰਤਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਸੀ।