ਪਰਕਸ ਵੱਲੋਂ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਡਾ. ਤਾਰਾ ਸਿੰਘ ਸੰਧੂ

ਅੰਮਿ੍ਰਤਸਰ 21 ਜਨਵਰੀ2021 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮਿ੍ਰਤਸਰ (ਪਰਕਸ) ਵੱਲੋਂ ਡਾ. ਤਾਰਾ ਸਿੰਘ ਸੰਧੂ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮ ਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਪ੍ਰੈਸ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ  ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ  ਉਹ ਬਹੁਤ ਹੀ ਮਿਲਾਪੜੇ  ਸੁਭਾਅ ਤੇ  ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ। ਉਨਾਂ ਨੇ ਜਿੱਥੇ ਸਾਰੀ ਉਮਰ ਵਿਦਿਆਰਥੀ ਜੀਵਨ ਤੋਂ ਲੈ ਕੇ ਅੰਤ ਤੀਕ ਵੱਖ ਵੱਖ ਜਥੇਬੰਦੀਆਂ ਤੇ ਰਾਜਨੀਤਕ ਪਾਰਟੀਆਂ ਵਿਚ ਕੰਮ ਕੀਤਾ ਉੱਥੇ ਸਾਹਿਤਕ ਖੇਤਰ ਵਿਚ ਵੀ ਵੱਡਮੁੱਲਾ ਯੋਗਦਾਨ ਪਾਇਆ। ਉਨਾਂ ਨੇ ਤਿੰਨ ਨਾਟਕਾਂ ਦੀਆਂ ਪੁਸਤਕਾਂ ਬਾਰ ਪਰਾਏ ਬੈਸਣਾ,ਬਾਬਰ ਤੇ ਸਪਾਰਟੈਕਸ ਲਿਖੀਆਂ। ਸਦੀ ਹੋਈ ਮਿਤਰਾਂ ਦੀ ਸਫ਼ਰਨਾਮਾ ਲਿਖਿਆ ਅਤੇ ਇਕ ਆਲੋਚਨਾ ਦੀ ਕਿਤਾਬ ਹੀਰ ਵਾਰਿਸ, ਲੋਕਯਾਨਿਕ ਆਧਾਰ ਲਿਖੀ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨਾਂ ਦੁਆਰਾ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ , ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਕੀਤੇ ਕੰਮਾਂ ਲਈ ਉਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।

Post Author: admin

Leave a Reply

Your email address will not be published. Required fields are marked *