ਪੰਜਾਬ’ਚ 27 ਜਨਵਰੀ ਤੋਂ ਤੀਜੀ ਅਤੇ ਚੌਥੀ ਕਲਾਸ ਲਈ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚਲਦੇ ਸਕੂਲ ਕਾਲਜ ਕਾਫ਼ੀ ਲੰਬੇ ਸਮੇਂ ਤੋਂ ਬੰਦ ਹਨ ਪਰ ਇਸ ਦੇ ਚਲਦੇ ਹੁਣ ਫਿਰ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ।

ਮੰਤਰੀ ਨੇ ਕਿਹਾ ਕਿ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੂੰ 27 ਜਨਵਰੀ ਤੋਂ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ 1 ਫਰਵਰੀ ਤੋਂ ਖੁੱਲ੍ਹਣਗੇ। ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।

ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ।

Post Author: admin

Leave a Reply

Your email address will not be published. Required fields are marked *