ਆਪ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਦੋ ਸਾਲ ਦੀ ਸਜ਼ਾ

ਸਰਬ ਭਾਰਤੀ ਆਯੁਰਵਿਗਿਆਨ ਸੰਸਥਾ ਦੇ ਸੁਰੱਖਿਆ ਮੁਲਾਜ਼ਮ ਨਾਲ ਕੁੱਟਮਾਰ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਨ੍ਹਾਂ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਕੋਰਟ ਨੇ ਸ਼ਨਿਚਰਵਾਰ ਨੂੰ ਸਜ਼ਾ ਸੁਣਾਉਣ ਦੌਰਾਨ ਕਿਹਾ ਕਿ ਜੁਰਮਾਨਾ ਨਾ ਭਰਨ ਦੀ ਸੂਰਤ ‘ਚ 1 ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ। ਉੱਥੇ ਹੀ ਕੁਝ ਦੇਰ ਬਾਅਦ ਹੀ ਆਪ ਵਿਧਾਇਕ ਸੋਮਨਾਥ ਭਾਰਤੀ ਨੂੰ ਦਿੱਲੀ ਹਾਈ ਕੋਰਟ ਤੋਂ 20000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਗਈ। ਦਿੱਲੀ ਦੇ ਸਾਬਕਾ ਮੰਤਰੀ ਤੇ ਮਾਲਵੀ ਨਗਰ ਵਿਧਾਨ ਸਭਾ ਸੀਟ ਤੋੰ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਤ ਭਾਰਤੀ ਲਈ ਸ਼ਨਿਚਰਵਾਰ ਨੂੰ ਦਿਨ ਅਹਿਮ ਹੋਣ ਜਾ ਰਿਹਾ ਹੈ। ਚਾਰ ਸਾਲ ਪਹਿਲਾਂ ਵਿਧਾਇਕ ਸੋਮਨਾਥ ਭਾਰਤੀ ਕੁੱਟਮਾਰ ਤੇ ਸਰਕਾਰੀ ਜਾਇਦਾਦ ਨਸ਼ਟ ਕਰਨ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਹਨ। ਇਸ ਮਾਮਲੇ ‘ਚ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਸ਼ਨਿਚਰਵਾਰ ਨੂੰ ਸਜ਼ਾ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਦਾਲਤ ਨੇ ਆਪ ਵਿਧਾਇਕ ਸੋਮਨਾਥ ਭਾਰਤੀ ਨੂੰ ਦੋਸ਼ੀ ਕਰਾਰ ਦਿੱਤਾ ਸੀ।

Post Author: admin

Leave a Reply

Your email address will not be published. Required fields are marked *