ਜ਼ਿਮਨੀ ਚੋਣ ਲਈ 55 ਫੀਸਦੀ ਤੋਂ ਵੀ ਘੱਟ ਪੋਲਿੰਗ

ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਰਾਂ ਵੱਲੋਂ ਕੋਈ ਖਾਸ ਉਤਸ਼ਾਹ ਨਹੀਂ ਦਿਖਾਇਆ ਗਿਆ। ਸਰਕਾਰੀ ਅੰਕੜਿਆਂ ਮੁਤਾਬਿਕ ਇਸ ਚੋਣ ਵਿੱਚ 55 ਫੀਸਦੀ ਤੋਂ ਘੱਟ ਪੋਲਿੰਗ ਰਹੀ। ਇਸ ਚੋਣ ਵਿੱਚ ਖਾਸ ਤੌਰ ‘ਤੇ ਨੌਜਵਾਨਾਂ ਅਤੇ ਔਰਤਾਂ ਵੱਲੋਂ ਕੋਈ ਖਾਸ ਦਿਲਚਸਪੀ ਨਹੀਂ ਦਿਖਾਈ ਗਈ। ਛਿੱਟ-ਪੁੱਟ ਘਟਨਾਵਾਂ ਤੋਂ ਇਲਾਵਾ ਇਹ ਚੋਣ ਅਮਨ-ਅਮਾਨ ਨਾਲ ਮੁਕੰਮਲ ਹੋ ਗਈ। ਕੁਝ ਥਾਵਾਂ ‘ਤੇ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪਾਂ ਹੋਈਆਂ, ਜਦਕਿ ਕੁਝ ਥਾਵਾਂ ‘ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੇ ਖਰਾਬ ਹੋਣ ਦੀਆਂ ਰਿਪੋਰਟਾਂ ਵੀ ਮਿਲੀਆਂ ਹਨ।
ਘੱਟ ਵੋਟਿੰਗ ਕਾਰਨ ਕਾਰਨ ਪ੍ਰਸ਼ਾਸਨ ‘ਤੇ ਪ੍ਰਸ਼ਨ ਚਿੰਨ੍ਹ ਲੱਗ ਰਿਹਾ ਹੈ, ਕੀ ਉਹ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਨਹੀਂ ਕਰ ਸਕਿਆ ਜਾਂ ਕਹਿ ਲਈਏ ਕਿ ਲੋਕ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਖੁਸ਼ ਨਹੀਂ ਹਨ।

Post Author: admin

Leave a Reply

Your email address will not be published. Required fields are marked *