ਘਰ-ਘਰ ਨੌਕਰੀ ਨਹੀਂ, ਰੁਜ਼ਗਾਰ ਖੋਹ ਰਹੀ ਹੈ ਕੈਪਟਨ ਸਰਕਾਰ : ਖਹਿਰਾ

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਵੱਲੋਂ ਬਠਿੰਡਾ, ਲਹਿਰਾ ਮੁਹੱਬਤ ਅਤੇ ਰੂਪਨਗਰ ਦੇ ਥਰਮਲ ਪਾਵਰ ਪਲਾਂਟ ਬੰਦ ਕੀਤੇ ਜਾਣ ਦੇ ਪ੍ਰਸਤਾਵ ਦਾ ਤਿੱਖੇ ਸ਼ਬਦਾਂ ਵਿਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ਵਿਚ ਬਠਿੰਡਾ ਥਰਮਲ ਪਲਾਂਟ ਦੀ ਮੁਰੰਮਤ ਅਤੇ ਨਵੀਨੀਕਰਨ ਉੱਪਰ 750 ਕਰੋੜ ਰੁਪਏ ਖਰਚ ਕੀਤੇ ਹਨ ਜਿਸ ਨਾਲ ਕਿ 2025 ਤੱਕ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ ਪਰ ਪੰਜਾਬ ਸਰਕਾਰ ਇਸ ਨੂੰ ਬੰਦ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ 9000 ਕਰੋੜ ਰੁਪਏ ਦੀ ਕੀਮਤ ਦੇ ਇਨ੍ਹਾਂ 3 ਸਰਕਾਰੀ ਥਰਮਲ ਪਲਾਂਟਾਂ ਦੇ ਬੰਦ ਹੋਣ ‘ਤੇ 6300 ਪੱਕੇ ਅਤੇ ਠੇਕੇ ਉੱਪਰ ਕੰਮ ਕਰਦੇ ਕਰਮਚਾਰੀਆਂ ਦੀ ਰੋਜ਼ੀ ਰੋਟੀ ਖਤਰੇ ‘ਚ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਹਰ ਘਰ ਵਿਚ ਨੌਕਰੀ ਦੇਣ ਦੀ ਬਜਾਏ ਕਾਂਗਰਸ ਸਰਕਾਰ 6300 ਪਰਿਵਾਰਾਂ ਕੋਲੋਂ ਰੁਜ਼ਗਾਰ ਖੋਹ ਰਹੀ ਹੈ।

Post Author: admin

Leave a Reply

Your email address will not be published. Required fields are marked *