ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ 9 ਨਵੰਬਰ ਨੂੰ

ਹਿਮਾਚਲ ਪ੍ਰਦੇਸ਼ ਦੀ 68 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਇਕੋ ਗੇੜ ਵਿੱਚ 9 ਨਵੰਬਰ ਨੂੰ ਹੋਣਗੀਆਂ। ਇਹ ਐਲਾਨ ਕਰਦਿਆਂ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਨੇ ਕਿਹਾ ਕਿ ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਵੇਗੀ।  ਇਸ ਮੌਕੇ ਚੋਣ ਕਮਿਸ਼ਨ ਨੇ ਉਮੀਦ ਦੇ ਉਲਟ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ। ਸ੍ਰੀ ਜੋਤੀ ਨੇ ਇੰਨਾ ਹੀ ਕਿਹਾ ਕਿ ਗੁਜਰਤ ਚੋਣਾਂ 18 ਦਸੰਬਰ ਤੋਂ ਪਹਿਲਾਂ ਹੋਣਗੀਆਂ। ਉਨ੍ਹਾਂ ਕਿਹਾ, ‘‘ਅਜਿਹਾ ਇਹ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ ਕਿ ਇਕ ਸੂਬੇ ਦੇ ਚੋਣ ਨਤੀਜਿਆਂ ਦਾ ਅਸਰ ਦੂਜੇ ’ਤੇ ਨਾ ਪਵੇ।’’ ਹਿਮਾਚਲ ਤੇ ਗੁਜਰਾਤ ਵਿਧਾਨ ਸਭਾਵਾਂ ਦੀ ਮਿਆਦ ਕ੍ਰਮਵਾਰ 7 ਤੇ 22 ਜਨਵਰੀ, 2018 ਨੂੰ ਪੁੱਗ ਰਹੀ ਹੈ। ਸ੍ਰੀ ਜੋਤੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਫੌਰੀ ਲਾਗੂ ਹੋ ਗਿਆ ਹੈ।

Post Author: admin

Leave a Reply

Your email address will not be published. Required fields are marked *