ਅੱਤਵਾਦੀਆਂ ਦੁਬਾਰਾ ਮਾਰੇ ਗਏ ਸਰਕਾਰੀ ਕਰਮਚਾਰੀਆਂ ਦੀਆਂ ਵਿਧਵਾਵਾਂ ਲਈ ਪਰਿਵਾਰਕ ਪੈਨਸ਼ਨ ਬਹਾਲ

Image result for captain amrinder alotta pension to widow

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਕਰਮਚਾਰੀਆਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰ ਦਿੱਤੀ ਹੈ। ਮੁਖ ਮੰਤਰੀ ਨੇ ਅੱਤਵਾਦ ਦੌਰਾਨ ਮਾਰੇ ਗਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਲਾਲ ਕਾਰਡ ਸਕੀਮ ਦਾ ਲਾਭ ਦੇਣ ਬਾਰੇ ਵੀ ਸਹਿਮਤੀ ਦੇ ਦਿੱਤੀ ਹੈ। ਸਾਲ 2016 ਵਿਚ ਸਾਬਕਾ ਅਕਾਲੀ ਸਰਕਾਰ ਨੇ ਵਿਸ਼ੇਸ਼ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ‘ਤੇ ਇਸ ਸਕੀਮ ਨੂੰ ਬਹਾਲ ਕੀਤਾ ਜਾਵੇਗਾ। ਮੁਖ ਮੰਤਰੀ ਨੇ ਐਲਾਨ ਕੀਤਾ ਕਿ ਸਕੀਮ ਦੇ ਤਹਿਤ ਵਿਧਵਾ ਨੂੰ ਉਸ ਦੀ ਮੌਤ ਤੱਕ ਪੈਨਸ਼ਨ ਮਿਲੇਗੀ ਜਦੋਂਕਿ ਇਸ ਤੋਂ ਪਹਿਲਾਂ ਵਿਧਵਾਵਾਂ ਨੂੰ ਦੁਬਾਰਾ ਵਿਆਹ ਹੋਣ ਤੱਕ ਪੈਨਸ਼ਨ ਦੇਣ ਦੀ ਵਿਵਸਥਾ ਸੀ।

Post Author: admin

Leave a Reply

Your email address will not be published. Required fields are marked *