ਦਿਲਜੀਤ ਦੁਸਾਂਝ ਵੱਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ ,‘ਕਿਸਾਨ ਬਚਾਓ, ਦੇਸ਼ ਬਚਾਓ’

ਖੇਤੀ ਆਰਡੀਨੈਂਸਾਂ ਖ਼ਿਲਾਫ਼ ਬਹਿਸਾਂ ਅਤੇ ਪ੍ਰਦਰਸ਼ਨਾਂ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੀਰਵਾਰ ਨੂੰ ਬਿੱਲਾਂ ਵਿਰੁੱਧ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਟਵੀਟ ਕੀਤਾ ਹੈ। ਉਸ ਨੇ ਪੰਜਾਬੀ ਵਿਚ ਟਵੀਟ ਕੀਤਾ: “ਕਿਸਾਨ ਬਚਾਓ, ਦੇਸ਼ ਬਚਾਓ” ਅਤੇ ਕਿਹਾ ਕਿ ਉਹ ਨਵੇਂ ਆਰਡੀਨੈਂਸਾਂ ਦਾ ਵਿਰੋਧ ਕਰਦਾ ਹੈ।

ਮਸ਼ਹੂਰ ਟਿਕ-ਟਾਕ ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਕੋਰੋਨਾ

ਚੰਡੀਗੜ੍ਹ: ਪੰਜਾਬ ਦੀ ਮਸ਼ਹੂਰ ਟਿਕ-ਟਾਕ ਸਟਾਰ ਨੂਰ ਅਤੇ ਉਸ ਦੇ ਪਿਤਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੂਰ ਨੇ 3 ਅਗਸਤ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰੱਖਣੀ ਬੰਨ੍ਹਣ ਜਾਣਾ ਸੀ, ਜਿਸ ਤੋਂ ਪਹਿਲਾਂ ਉਸ ਦਾ ਕੋਰੋਨਾ ਵਾਇਰਸ ਟੈਸਟ ਹੋਇਆ ਸੀ। ਜਿਸ ਵਿਚ ਉਸ […]

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਜ਼ਮਾਨਤ

ਸੰਗਰੂਰ, 16 ਜੁਲਾਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅੰਤ੍ਰਿਮ ਜ਼ਮਾਨਤ ਦੇਣ ਮੌਕੇ ਅਦਾਲਤ ਨੇ ਗਾਇਕ ਨੂੰ ਪੁਲੀਸ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ ਜਿਸ ਦੀ ਉਸ ਵਲੋਂ ਪਾਲਣਾ ਕੀਤੀ ਗਈ। ਅਦਾਲਤ ਵਿਚ ਕੇਸ ਦੀ ਸੁਣਵਾਈ ਦੌਰਾਨ ਪੁਲੀਸ ਵਲੋਂ ਰਿਪੋਰਟ ਪੇਸ਼ ਕੀਤੀ ਗਈ ਕਿ ਸ਼ੁਭਦੀਪ ਸਿੰਘ […]

ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਪੰਜਾਬ ‘ਚ ਸ਼ਾਮਲ ਹੋ ਰਹੀ ਹੈ। ਅਨਮੋਲ ਗਗਨ ਮਾਨ ਸ਼ੁਰੂ ਤੋਂ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੀ ਆਈ ਹੈ, ਜਿਸ ਤੋਂ ਕਿਤੇ ਨਾ ਕਿਤੇ ਇਹ ਕਿਆਸ ਲਾਏ ਜਾ ਰਹੇ ਸੀ ਕਿ ਉਹ ਸਿਆਸਤ ‘ਚ ਕਦਮ ਰੱਖ ਸਕਦੀ ਹੈ। ਅਨਮੋਲ ਗਗਨ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ‘ਚ […]

ਪੰਜਾਬੀ ਗਾਇਕ ਗਗਨਦੀਪ ਸਿੰਘ ਦੀ ਮੌਤ ਦੇ ਮਾਮਲੇ ‘ਚ 7 ਮੁਲਜ਼ਮ ਗ੍ਰਿਫ਼ਤਾਰ

ਮਹਿਲ ਕਲਾਂ, 8 ਜੁਲਾਈ ਪਿਛਲੇ ਦਿਨੀਂ ਨਸ਼ੇ ਦੀ ਓਵਰਡੋਜ਼ ਕਾਰਨ ਮਹਿਲ ਕਲਾਂ ਦੇ ਉਭਰਦੇ ਗਾਇਕ ਗਗਨਦੀਪ ਸਿੰਘ ਰਾਂਝਾ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਅੱਜ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਮਹਿਲ ਕਲਾਂ ਨਾਲ ਸਬੰਧਤ ਹਨ। ਇਸ ਮਾਮਲੇ ਸਬੰਧੀ ਸਬ-ਡਿਵੀਜ਼ਨ ਮਹਿਲ ਕਲਾਂ ਦੀ ਏਐੱਸਪੀ ਡਾ. ਪ੍ਰੱਗਿਆ ਜੈਨ ਨੇ […]

ਪੰਜਾਬੀ ਗਾਇਕ ਗਗਨਦੀਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ

ਬਰਨਾਲਾ: ਮਹਿਲ ਕਲਾਂ ਦੇ ਇੱਕ ਨੌਜਵਾਨ ਗਾਇਕ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਗਗਨਦੀਪ ਸਿੰਘ (26) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਹ ਬੀਤੀ ਸ਼ਾਮ ਘਰ ਆਇਆ ਸੀ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਉਹ ਬੇਹੋਸ਼ ਹੋ ਕੇ ਡਿੱਗ ਪਿਆ। 6 ਵਜੇ ਦੇ ਕਰੀਬ ਜਦੋਂ ਪਰਿਵਾਰਕ […]

ਅਦਾਲਤ ਵਲੋਂ ਏਕੇ 47 ਫਾਇਰਿੰਗ ਮਾਮਲੇ ‘ਚ ਸਿੱਧੂ ਮੂਸੇਵਾਲਾ ਤੇ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਖ਼ਾਰਜ

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਤੇ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਸਰਕਾਰੀ ਵਕੀਲ ਅਸੀਮ ਗੋਇਲ ਤੇ ਹਾਈ ਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਰਵੀ ਜੋਸ਼ੀ ਵੱਲੋਂ ਪੇਸ਼ ਹੋਏ ਆਰਐੱਸ ਰੰਧਾਵਾ ਤੇ ਹਰਿੰਦਰ ਸਿੰਘ ਰਾਣੂੰ ਦੀਆਂ ਦਲੀਲਾਂ ਨਾਲ ਸਹਿਮਤ ਹੋ ਕੇ […]

ਪੰਜਾਬੀ ਨਾਟਕ ਕਰਨ ਦੀ ਪਹਿਲੀ ਅਭਿਨੇਤਰੀ ਬਣੀ ਉਮਾ ਗੁਰਬਖਸ਼ ਦਾ ਹੋਇਆ ਦੇਹਾਂਤ

ਚੰਡੀਗੜ੍ਹ: 23 ਮਈ: ਪੰਜਾਬੀ ਥੀਏਟਰ ਦੀ ਪਹਿਲੀ ਅਭਿਨੇਤਰੀ ਅਤੇ ਨਾਵਲਕਾਰ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਧੀ ਉਮਾ ਗੁਰਬਖਸ਼ ਸਿੰਘ ਦਾ ਅੱਜ ਸਵੇਰੇ ਲੰਬੀ ਬਿਮਾਰੀ ਕਾਰਨ ਪ੍ਰੀਤ ਨਗਰ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ ਵਿੱਚ ਦੇਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ।ਸੰਨ 1939 ਵਿਚ ਜਦੋਂ ਪੰਜਾਬੀ ਥੀਏਟਰ ਵਿਕਸਤ ਹੋ ਰਿਹਾ ਸੀ ਅਤੇ ਔਰਤਾਂ ਨਾਟਕ ਕਰਨ ਜਾਂ ਥੀਏਟਰ ਵਿੱਚ […]

ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਲੱਗੇ ਬਲਾਤਕਾਰ ਦੇ ਇਲਜ਼ਾਮ ਨੂੰ ਦੱਸਿਆ ਝੂਠਾ

ਚੰਡੀਗੜ੍ਹ: ‘ਬਿੱਗ ਬੌਸ 13’ ਦੀ ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ‘ਤੇ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਇੱਕ ਔਰਤ ਨੇ ਸੰਤੋਖ ਸਿੰਘ ‘ਤੇ ਬੰਦੂਕ ਦੀ ਨੋਕ ‘ਤੇ ਉਸ ਨਾਲ ਬਲਾਤਕਾਰ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇਲਜ਼ਾਮ ਲਾਇਆ ਹੈ। ਸ਼ਹਿਨਾਜ਼ ਦੇ ਭਰਾ ਸ਼ਾਹਬਾਜ਼ ਨੇ ਇਨ੍ਹਾਂ ਸਾਰੀਆਂ ਖ਼ਬਰਾਂ […]

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਪੰਜ ਪੁਲੀਸ ਮੁਲਾਜ਼ਮਾਂ ਸਮੇਤ 9 ਲੋਕਾਂ ਵਿਰੁੱਧ ਕੇਸ ਦਰਜ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਪੰਜ ਪੁਲੀਸ ਮੁਲਾਜ਼ਮਾਂ ਸਮੇਤ 9 ਲੋਕਾਂ ਵਿਰੁੱਧ ਕਰਫਿਊ ਨਿਯਮਾਂ ਦੀ ਉਲੰਘਣਾ ਅਤੇ ਹੋਰ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਪੁਲੀਸ ਮੁਲਾਜ਼ਮਾਂ ਨਾਲ ਖੜ੍ਹਾ ਸਿੱਧੂ ਮੂਸੇਵਾਲਾ ਫਾਇਰ ਕਰ ਰਿਹਾ ਹੈ। ਇਸ ਤੋਂ ਬਾਅਦ ਪੁਲੀਸ ਨੂੰ ਸੂਚਨਾ ਮਿਲੀ ਕਿ ਬਡਬਰ […]