ਤਿਉਹਾਰਾਂ ਦਾ ਸੀਜ਼ਨ ਫਿੱਕਾ ਕਰਨ ਲਈ ਪੀਐਮ ਮੋਦੀ ਦਾ ਧੰਨਵਾਦ-ਰਾਹੁਲ ਗਾਂਧੀ

ਨਵੀਂ ਦਿੱਲੀ: ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ਦੇ ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਪਾ ਰਹੀ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਰਾਹੁਲ ਗਾਂਧੀ ਨੇ ਤੰਜ਼ ਕਸਦਿਆਂ ਕਿਹਾ ਕਿ ਤੁਸੀਂ ਜ਼ਰੂਰੀ ਵਸਤੂਆਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਕਾਰਨ ਤੁਸੀਂ ਲੋਕਾਂ ਨੂੰ ਦੁਖੀ ਕੀਤਾ ਹੈ, ਇਸ ਲਈ ਤੁਹਾਡਾ ਬਹੁਤ ਧੰਨਵਾਦ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ” ਕੀਮਤਾਂ ਵਧ ਰਹੀਆਂ ਹਨ। ਪੈਟਰੋਲ, ਡੀਜ਼ਲ, ਖੁਰਾਕੀ ਵਸਤਾਂ, ਰਸੋਈ ਗੈਸ ਦੀਆਂ ਕੀਮਤਾਂ ਨੇ ਤਿਉਹਾਰਾਂ ਦਾ ਸੀਜ਼ਨ ਫਿੱਕਾ ਕਰ ਦਿੱਤਾ ਹੈ। ਵਧਦੀਆਂ ਕੀਮਤਾਂ ਲਈ ਪੀਐਮ ਮੋਦੀ ਦਾ ਧੰਨਵਾਦ।

ਸਾਂਝਾ ਕਰੋ