ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਕਰੋਨਾ ਦੇ ਵਧਦੇ ਕੇਸ ਕਾਰਨ ਮਾਸਕ ਪਾਉਣਾ ਲਾਜ਼ਮੀ

ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਕਾਰਨ ਸਰਕਾਰ ਹਰਕਤ ਵਿੱਚ ਆ ਗਈ ਹੈ। ਅੱਜ ਉੱਤਰ ਪ੍ਰਦੇਸ਼ ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਕੋਵਿਡ-19 ਮਾਮਲਿਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਨੋਇਡਾ, ਗੌਤਮ ਬੁੱਧ ਨਗਰ, ਗਾਜ਼ੀਆਬਾਦ, ਹਾਪੁੜ, ਮੇਰਠ, ਬੁਲੰਦਸ਼ਹਿਰ, ਬਾਗਪਤ ਅਤੇ ਲਖਨਊ ਵਿੱਚ ਜਨਤਕ ਥਾਵਾਂ ‘ਤੇ ਚਿਹਰੇ ਦੇ ਮਾਸਕ ਪਹਿਨਣੇ ਲਾਜ਼ਮੀ ਹਨ। ਨੋਇਡਾ ਦੇ ਸਿਹਤ ਅਧਿਕਾਰੀ ਅਲਰਟ ‘ਤੇ ਹਨ ਕਿਉਂਕਿ ਸੋਮਵਾਰ ਨੂੰ 24 ਘੰਟਿਆਂ ਵਿੱਚ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ 65 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ 65 ਵਿਅਕਤੀਆਂ ਵਿੱਚੋਂ 19 ਵਿਦਿਆਰਥੀ ਹਨ। ਜ਼ਿਲ੍ਹੇ ਵਿੱਚ ਇਸ ਸਮੇਂ ਲਗਭਗ 332 ਐਕਟਿਵ ਕੇਸ ਹਨ ਅਤੇ ਖੇਤਰਾਂ ਵਿੱਚ ਸਕਾਰਾਤਮਕਤਾ ਦਰ ਵੀ ਲਗਭਗ 15 ਪ੍ਰਤੀਸ਼ਤ ਹੋ ਗਈ ਹੈ। ਅਧਿਕਾਰੀ ਹਰ ਰੋਜ਼ ਲਗਭਗ 1000 ਟੈਸਟ ਕਰ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਸੋਮਵਾਰ ਨੂੰ ਸੰਖਿਆ ਵਿੱਚ 141 ਪ੍ਰਤੀਸ਼ਤ ਵਾਧਾ ਦਰਜ ਕੀਤਾ ਗਿਆ, ਇਸ ਹਫ਼ਤੇ 540 ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਸੀ ਕਿ 1 ਅਪ੍ਰੈਲ ਤੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਨਹੀਂ ਹੋਵੇਗਾ। ਰਾਜ ਸਰਕਾਰ ਨੇ ਕੋਵਿਡ-19 ਮਾਮਲਿਆਂ ਦੀ ਘਟਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਕੋਵਿਡ-19 ਪਾਬੰਦੀਆਂ ਵਾਪਸ ਲੈ ਲਈਆਂ ਸਨ।

ਸਾਂਝਾ ਕਰੋ