ਅਗਲੇ ਹਫ਼ਤੇ ਆਉਣਗੇ PSEB 10ਵੀਂ ਤੇ 12ਵੀਂ ਦੇ ਨਤੀਜੇ
ਚੰਡੀਗੜ੍ਹ, 8 ਮਈ – ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਮਾਰਚ 2026 ਵਿੱਚ ਲਈਆਂ ਗਈਆਂ 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਦੀ ਉਡੀਕ ਖ਼ਤਮ ਹੋਣ ਵਾਲੀ ਹੈ। ਬੋਰਡ ਪ੍ਰਸ਼ਾਸਨ ਨੇ ਅੱਜ ਅਧਿਕਾਰਤ ਤੌਰ ’ਤੇ ਨਤੀਜਿਆਂ ਦੀਆਂ ਤਰੀਕਾਂ ਸਪੱਸ਼ਟ ਕਰ ਦਿੱਤੀਆਂ ਹਨ। ਬੋਰਡ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 10ਵੀਂ ਸ਼੍ਰੇਣੀ ਦਾ ਨਤੀਜਾ 11 ਮਈ ਨੂੰ ਐਲਾਨਿਆ ਜਾਵੇਗਾ, ਜਦੋਂ ਕਿ 12ਵੀਂ ਸ਼੍ਰੇਣੀ ਦਾ ਨਤੀਜਾ 13 ਮਈ ਨੂੰ ਜਾਰੀ ਹੋਵੇਗਾ। ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆਵਾਂ ਦੇ ਮੁਲਾਂਕਣ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਹੁਣ ਅੰਤਿਮ ਨਤੀਜੇ ਨੂੰ ਡਿਜੀਟਲ ਰੂਪ ਵਿੱਚ ਤਿਆਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਲੱਖਾਂ ਵਿਦਿਆਰਥੀ ਇਨ੍ਹਾਂ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਰੋਲ ਨੰਬਰ ਭਰ ਕੇ ਨਤੀਜਾ ਦੇਖ ਸਕਣਗੇ।
Share this content:



Post Comment