Loading Now

ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

5, ਅਕਤੂਬਰ – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਦੇ ਅੰਦਰੂਨੀ ਹਾਲਾਤਾਂ ਤੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਈ ਸਵਾਲ ਚੁੱਕੇ ਹਨ। ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ‘ਚ ਖਿਲਾਰਾ ਵਧਦਾ ਦੇਖ ਕੇ ਪਾਰਟੀ ਨੂੰ ਭੁਪੇਸ਼ ਬਘੇਲ ਨੂੰ ਲਾਂਭੇ ਕਰਕੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਕੁਝ ਹੀ ਸਮੇਂ ‘ਚ ਕਰੀਬ ਸਾਢੇ ਚਾਰ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ।

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨੇ ਅੰਦਰੂਨੀ ਕਲੇਸ਼ ਕੀਤਾ ਜ਼ਾਹਰ

ਅਮਨ ਅਰੋੜਾ ਨੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਨਿਯੁਕਤੀ ਨੇ ਪਾਰਟੀ ਦੇ ਅੰਦਰ ਚੱਲ ਰਹੇ ਕਲੇਸ਼ ਨੂੰ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹ ਪਿਛਲੇ 4 ਦਿਨਾਂ ਤੋਂ ਦਿੱਲੀ ‘ਚ ਹਨ ਤੇ ਅਜੇ ਤੱਕ ਪੰਜਾਬ ਨਹੀਂ ਪਹੁੰਚੇ। ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਪਰਗਟ ਸਿੰਘ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਮੀਟਿੰਗ ਲਈ ਸਮਾਂ ਮੰਗ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਮੰਨ ਰਿਹਾ। ਉਨ੍ਹਾਂ ਕਿਹਾ ਇਸ ਗੱਲ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਦੀ ਲੀਡਰਸ਼ਿਪ ਦੇ ਲਈ ਪੰਜਾਬ ਲਈ ਕਿੰਨਾ ਮਹੱਤਵਪੂਰਨ ਹੈ। ਪਰਗਟ ਸਿੰਘ ਨੂੰ ਸਮਾਂ ਨਾ ਦੇਣ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਕਿੰਨੀ ਵੱਡੀ ਅਣਦੇਖੀ ਹੈ।

ਕਾਂਗਰਸੀ ਵਰਕਰਾਂ ਦੀ ਚੁੱਪੀ ‘ਤੇ ਵੀ ਚੁੱਕੇ ਸਵਾਲ

ਅਮਨ ਅਰੋੜਾ ਨੇ ਨਵੇਂ ਪੰਜਾਬ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਕਾਂਗਰਸੀ ਵਰਕਰਾਂ ਦੀ ਚੁੱਪੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਚੁੱਪੀ ਪਾਰਟੀ ਅੰਦਰ ਨਿਰਾਸ਼ਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰ ਚੱਲ ਰਹੇ ਬਦਲਾਅ ਤੇ ਲੀਡਰਸ਼ਿਪ ਨੂੰ ਲੈ ਕੇ ਬਣੀ ਸਥਿਤੀ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਨੂੰ ਆਪਣੇ ਅੰਦਰੂਨੀ ਮਸਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Share this content:

Post Comment