Loading Now

ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ਉਤੇ 6 ਕਿਲੋ 7 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ਉਤੇ 6 ਕਿਲੋ 7 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 16 ਨਵੰਬਰ – ਵਿਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਵੱਡੀ ਕਾਰਵਾਈ ਕਰਦਿਆਂ ਕੁੱਲ 6 ਕਿਲੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਦਾ ਕੰਮ ਕੀਤਾ ਜਾਣਾ ਸੀ। ਇਨ੍ਹਾਂ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲਾ ਮਾਮਲਾ ਥਾਣਾ ਲੋਪੋਕੇ ਦਾ ਹੈ, ਜਿੱਥੇ ਏਐਸਆਈ ਜਗਦੀਪ ਸਿੰਘ ਪੁਲਿਸ ਪਾਰਟੀ ਅਤੇ ਬੀਐਸਐਫ ਦੇ ਅਧਿਕਾਰੀਆਂ ਤੇ ਜਵਾਨਾਂ ਸਮੇਤ ਪੁਲ ਨਹਿਰ ਸਿੱਧਵਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਲੱਖਾ ਖੱਤਰੀ ਅਤੇ ਵਿਸ਼ਵਦੇਵ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 992 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜਾ ਮਾਮਲਾ ਥਾਣਾ ਘਰਿੰਡਾ ਦਾ ਹੈ, ਜਿੱਥੇ ਪਿੰਡ ਢੋਡੀਵਿੰਡ ਦੇ ਖੇਤਾਂ ਵਿੱਚ ਡਰੋਨ ਰਾਹੀਂ ਇੱਕ ਪੈਕੇਟ ਸੁੱਟੇ ਜਾਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਐਸਆਈ ਰਾਜਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੈਕੇਟ ਖੋਲ੍ਹ ਕੇ ਡਰੱਗ ਕਿੱਟ ਰਾਹੀਂ ਜਾਂਚ ਕਰਨ ’ਤੇ ਉਸ ਵਿੱਚੋਂ 1 ਕਿਲੋ 15 ਗ੍ਰਾਮ ਹੈਰੋਇਨ ਬਰਾਮਦ ਹੋਈ।

Share this content:

Post Comment