ਅੱਖਾਂ ਦੀ ਰੌਸ਼ਨੀ ਤੋਂ ਬਿਨ੍ਹਾਂ ਇਨਸਾਨ ਲਈ ਕੁਦਰਤ ਦੀ ਖੂਬਸੂਰਤੀ ਨੂੰ ਨਿਹਾਰਨਾ ਸੰਭਵ ਨਹੀਂ – ਸੁਖਵਿੰਦਰ ਸਿੰਘ ਇੰਚਾਰਜ ਜੀ.ਆਰ.ਪੀ.
* ਸਰਬ ਨੌਜਵਾਨ ਸਭਾ ਨੇ ਕਰਵਾਇਆ ਲੋੜਵੰਦ ਨੇਤਰ ਰੋਗੀ ਦਾ ਫਰੀ ਆਪ੍ਰੇਸ਼ਨ
* ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਕੀਤੀ ਸਭਾ ਦੇ ਉਪਰਾਲੇ ਦੀ ਸ਼ਲਾਘਾ
ਫਗਵਾੜਾ, 18 ਜੁਲਾਈ (ਏ.ਡੀ.ਪੀ ਨਿਊਜ਼) – ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਇਕ ਹੋਰ ਲੋੜਵੰਦ ਦੀ ਅੱਖ ਦਾ ਫਰੀ ਓਪਰੇਸ਼ਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਕ ਸਹਿਯੋਗ ਸਦਕਾ ਕਰਵਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ: ਤੁਸ਼ਾਰ ਅਗਰਵਾਲ ਨੇ ਮੋਤੀਆਬਿੰਦ ਨਾਲ ਪੀੜ੍ਹਤ ਬਜ਼ੁਰਗ ਬਲਦੇਵ ਸਿੰਘ ਦੀ ਅੱਖ ਦਾ ਸਫਲ ਆਪ੍ਰੇਸ਼ਨ ਕਰਦਿਆਂ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਦੌਰਾਨ ਸੁਖਵਿੰਦਰ ਸਿੰਘ ਇੰਚਾਰਜ ਜੀ.ਆਰ.ਪੀ. ਫਗਵਾੜਾ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾਂ ਨੇ ਸਭਾ ਅਤੇ ਸੁਸਾਇਟੀ ਵਲੋਂ ਰੋਗੀਆਂ ਦੀ ਭਲਾਈ ਹਿੱਤ ਚਲਾਈ ਜਾ ਰਹੀ ‘ਆਓ ਪੁੰਨ ਕਮਾਈਏ’ ਮੁਹਿਮ ਨੂੰ ਸਰਾਹੁਣਯੋਗ ਉਪਰਾਲਾ ਦੱਸਿਆ। ਸੁਖਵਿੰਦਰ ਸਿੰਘ ਇੰਚਾਰਜ ਜੀ.ਆਰ.ਪੀ. ਨੇ ਕਿਹਾ ਕਿ ਕੁਦਰਤ ਦੀ ਖੂਬਸੂਰਤੀ ਨੂੰ ਅੱਖਾਂ ਦੀ ਰੌਸ਼ਨੀ ਤੋਂ ਬਿਨਾਂ ਨਿਹਾਰਿਆ ਨਹੀਂ ਜਾ ਸਕਦਾ।
ਇਸ ਲਈ ਸਭਾ ਵਲੋਂ ਕੀਤਾ ਜਾ ਰਿਹਾ ਉਪਰਾਲਾ ਆਰਥਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਵੱਡੀ ਰਾਹਤ ਦੇਣ ਵਾਲਾ ਹੈ। ਉਹਨਾਂ ਨੇ ਆਪਣੇ ਵਲੋਂ ਵੀ ਸਭਾ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਡਾ: ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਖਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਅੱਜ ਦੀ ਡਿਜੀਟਲ ਦੁਨੀਆ ਅਤੇ ਮੋਬਾਇਲ ਫੋਨਾਂ ਦੇ ਦੌਰ ‘ਚ ਅੱਖਾਂ ਦੀ ਸੰਭਾਲ ਦਾ ਮਹੱਤਵ ਹੋਰ ਵੀ ਜ਼ਿਆਦਾ ਹੈ। ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ-ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਅਤੇ ਸੁਸਾਇਟੀ ਨੂੰ ਸਹਿਯੋਗ ਕਰਦਾ ਰਹੇਗਾ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਸਿਰਫ ਵੱਧਦਾ ਪ੍ਰਦੂਸ਼ਨ ਅੱਖਾਂ ਲਈ ਘਾਤਕ ਨਹੀਂ ਸਗੋਂ ਮੋਬਾਇਲ ਦੀ ਵੱਧ ਵਰਤੋਂ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।
ਉਹਨਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਮੋਬਾਇਲ ਫੋਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜ਼ੁਰਗ ਬਲਦੇਵ ਸਿੰਘ ਦੀ ਅੱਖ ‘ਚ ਫੋਲਡੇਬਲ ਲੈਨਜ ਪਾਇਆ ਗਿਆ ਹੈ। ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ ਨੇ ਸਭਾ ਦੇ ਪ੍ਰੋਜੈਕਟਾਂ ਬਾਰੇ ਪਤਵੰਤਿਆਂ ਅਤੇ ਹਾਜ਼ਰੀਨ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਰਿੰਦਰ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਜਨਰਲ ਸਕੱਤਰ ਡਾ. ਵਿਜੇ ਕੁਮਾਰ, ਰਾਜ ਕੁਮਾਰ ਕਨੌਜੀਆ, ਰਾਜ ਕੁਮਾਰ ਜੀ.ਆਰ.ਪੀ., ਮੈਨੇਜਰ ਜਗਜੀਤ ਸੇਠ, ਸਵਰਨ ਸਿੰਘ ਸਵਰਨ ਸਵੀਟ ਸ਼ਾਪ, ਆਰ.ਪੀ. ਸ਼ਰਮਾ, ਹਰਜਿੰਦਰ ਗੋਗਨਾ, ਰਾਕੇਸ਼ ਕੋਛੜ, ਪਰਦੀਪ ਮੱਲ, ਜੀਤ ਰਾਮ ਟਿੱਬੀ, ਗੁਲਸ਼ਨ ਕਪੂਰ, ਸਤੀਸ਼ ਕੁਮਾਰ ਬੰਟੀ, ਰਾਜੇਸ਼ ਪਰਾਸ਼ਰ, ਸਿਮਰਨਪ੍ਰੀਤ ਕੌਰ, ਹਰਮਨਪ੍ਰੀਤ ਕੌਰ ਖਾਲਸਾ, ਮਬੁਤੁੰਗ ਮਾਰਕ ਬ੍ਰਿਨ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
Share this content:



Post Comment