ਅੱਜ ਪੰਜਾਬ ਵਾਸੀਆਂ ਨੂੰ ਮਿਲਣਗੇ ਹੋਰ 153 ਨਵੇਂ ‘ਆਮ ਆਦਮੀ ਕਲੀਨਿਕ’
ਚੰਡੀਗੜ੍ਹ – 14 ਅਕਤੂਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 153 ਹੋਰ ਆਮ ਆਦਮੀ ਕਲੀਨਿਕ ਸੌਂਪੇ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਖੇ ਸੂਬੇ ਦੇ ਲੋਕਾਂ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਵੱਡੀ ਸੌਗਾਤ ਦੇਣਗੇ। ਇਸ ਨਾਲ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 1,245 ਹੋ ਜਾਵੇਗੀ। ਸਰਕਾਰ ਦੇ ਇਸ ਕਦਮ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਆਸਾਨੀ ਨਾਲ ਉਪਲਬਧ ਹੋਣਗੀਆਂ।
ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ ਮਰੀਜ਼ਾਂ ਦੀ ਸਿਹਤ ਜਾਂਚ ਲਈ 47 ਤਰ੍ਹਾਂ ਦੇ ਵੱਖ-ਵੱਖ ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ 6.48 ਕਰੋੜ ਲੋਕ ਓ.ਪੀ.ਡੀ. ਸੇਵਾਵਾਂ ਅਤੇ 3.63 ਕਰੋੜ ਤੋਂ ਵੱਧ ਲੋਕ ਮੁਫ਼ਤ ਡਾਇਗਨੌਸਟਿਕ ਟੈਸਟਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਦੇ ਇਲਾਜ ’ਤੇ ਹੋਣ ਵਾਲੇ ਵੱਡੇ ਖਰਚੇ ਦੀ ਬੱਚਤ ਹੋਵੇਗੀ ਅਤੇ ਸਿਹਤ ਸੇਵਾਵਾਂ ਹਰ ਨਾਗਰਿਕ ਦੀ ਪਹੁੰਚ ਵਿੱਚ ਹੋਣਗੀਆਂ।
Share this content:


Post Comment