ਅੱਠਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਦਾਖ਼ਲਾ ਮਿਤੀਆਂ ਤੈਅ

ਐਸ.ਏ.ਐਸ ਨਗਰ, 2ਪੰਜਾਬ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਅੱਠਵੀਂ ਤੋਂ ਬਾਰ੍ਹਵੀਂ ਤਕ ਸ਼੍ਰੇਣੀਆਂ ਦੇ ਰੈਗੂਲਰ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ। ਸੂਚਨਾ ਅਨੁਸਾਰ ਅਕਾਦਮਿਕ ਸਾਲ 2026-27 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਦਾਖਲੇ ਦੀਆਂ ਮਿਤੀਆਂ 1 ਅਪਰੈਲ ਤੋਂ 15 ਅਗਸਤ 2026 ਤੱਕ ਨਿਰਧਾਰਿਤ ਕੀਤੀਆਂ ਗਈਆਂ ਹਨ।
Share this content:



Post Comment