‘ਆਪ’ ‘ਤੇ ਭੜਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ, ਮੁਆਵਜ਼ੇ ਵਜੋਂ ਪੈਸਾ ਤੇ ਨੌਕਰੀ ਦੇਣ ‘ਤੇ ਸੁਣਾਇਆਂ ਖਰੀਆਂ-ਖਰੀਆਂ
ਮਾਨਸਾ, 6 ਨਵੰਬਰ – ਮਾਨਸਾ ‘ਚ ਨਸ਼ਿਆਂ ਦਾ ਵਿਰੋਧ ਕਰਨ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਮ ਹੋਇਆ। ਝੋਟਾ ਦੀ ਮ੍ਰਿਤਕ ਦੇਹ ਦੇਰ ਰਾਤ ਮਾਨਸਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਪੀਜੀਆਈ ਵਿੱਚ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਕੁੱਝ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਝੋਟੇ ਦੇ ਮੁਆਵਜ਼ੇ ਅਤੇ ਸਹੂਲਤਾਂ ਦੇਣ ਨੂੰ ਲੈ ਕੇ ਜੰਮ ਕੇ ਖਰੀਆਂ ਖਰੀਆਂ ਸੁਣਵਾਈਆਂ।
Share this content:



Post Comment