Loading Now

ਆਸਟ੍ਰੇਲੀਆ ’ਚ ਨਵੇਂ ਨਿੱਜੀ ਕਾਲਜਾਂ ਅਤੇ ਸਿਖਲਾਈ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੋਰਸ ਪੇਸ਼ ਕਰਨ ’ਤੇ ਲੱਗੀ ਰੋਕ

ਆਸਟ੍ਰੇਲੀਆ ’ਚ ਨਵੇਂ ਨਿੱਜੀ ਕਾਲਜਾਂ ਅਤੇ ਸਿਖਲਾਈ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੋਰਸ ਪੇਸ਼ ਕਰਨ ’ਤੇ ਲੱਗੀ ਰੋਕ

ਕੈਨਬਰਾ, 19 ਮਈ – ਆਸਟ੍ਰੇਲੀਆਈ ਸਰਕਾਰ ਨੇ ਵੀਜ਼ਾ ਪ੍ਰਣਾਲੀ ਦੀ ਦੁਰਵਰਤੋਂ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਲੇਬਰ ਸਰਕਾਰ ਨੇ ਨਵੇਂ ਪ੍ਰਾਈਵੇਟ ਕਾਲਜਾਂ ਅਤੇ ਸਿਖਲਾਈ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੋਰਸ ਪੇਸ਼ ਕਰਨ ’ਤੇ 12 ਮਹੀਨਿਆਂ ਦੀ ਅਸਥਾਈ ਰੋਕ ਲਗਾ ਦਿੱਤੀ ਹੈ। ਇਹ ਨਵਾਂ ਨਿਯਮ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਇਸ ਕਦਮ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਕਿੱਤਾਮੁਖੀ ਸਿੱਖਿਆ ਅਤੇ ਸਿਖਲਾਈ (VET) ਸੈਕਟਰ ’ਤੇ ਬੁਰਾ ਅਸਰ ਪੈ ਸਕਦਾ ਹੈ। ਇਸ ਫੈਸਲੇ ਦਾ ਮੁੱਖ ਮਕਸਦ ਸਿਸਟਮ ਵਿੱਚ ਸੁਧਾਰ ਕਰਨਾ ਅਤੇ ਜਾਅਲੀ ਵਿਦਿਆਰਥੀਆਂ ਤੇ ਗੈਰ-ਕਾਨੂੰਨੀ ਏਜੰਟਾਂ ’ਤੇ ਨੱਥ ਪਾਉਣਾ ਹੈ। ਅੰਤਰਰਾਸ਼ਟਰੀ ਸਿੱਖਿਆ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ, ‘‘ਵਿਦੇਸ਼ੀ ਵਿਦਿਆਰਥੀਆਂ ਨੂੰ VET ਜਾਂ ELICOS ਕੋਰਸ ਪੜ੍ਹਾਉਣ ਲਈ ਨਵੇਂ ਰਜਿਸਟ੍ਰੇਸ਼ਨਾਂ ਨੂੰ ਮੁਅੱਤਲ ਕਰਨਾ ਕੋਈ ਸੌਖਾ ਫੈਸਲਾ ਨਹੀਂ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਮਾਰਕੀਟ ਵਿੱਚ ਵਧ ਰਹੀ ਭੀੜ ਅਤੇ ਗੁਣਵੱਤਾ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਜ਼ਰੂਰੀ ਸੀ। ਉਨ੍ਹਾਂ ਮੁਤਾਬਕ, ‘‘ਆਸਟ੍ਰੇਲੀਆ ਦੀ ਉੱਚ ਸਿੱਖਿਆ ਦੀ ਸਾਖ ਨੂੰ ਬਚਾਉਣ ਲਈ ਗੁਣਵੱਤਾ, ਇਮਾਨਦਾਰੀ ਅਤੇ ਵਿਦਿਆਰਥੀਆਂ ਦੇ ਤਜ਼ਰਬੇ ’ਤੇ ਬੇਰਹਿਮੀ ਨਾਲ ਧਿਆਨ ਦੇਣ ਦੀ ਲੋੜ ਹੈ। ਦੂਜੇ ਪਾਸੇ, ਯੂਨੀਵਰਸਿਟੀਜ਼ ਆਸਟ੍ਰੇਲੀਆ ਦੇ ਚੀਫ ਐਗਜ਼ੀਕਿਊਟਿਵ ਲੂਕ ਸ਼ੀਹੀ ਨੇ ਸਰਕਾਰ ਦੇ ਇਸ ਰਵੱਈਏ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਅੰਨ੍ਹੇਵਾਹ ਕਟੌਤੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉਨ੍ਹਾਂ ਕਿਹਾ, ‘‘ਜੇਕਰ ਤੁਸੀਂ ਇਸ ਖੇਤਰ ’ਤੇ ਹਥੌੜਾ ਚਲਾਉਂਦੇ ਹੋ, ਤਾਂ ਤੁਸੀਂ ਹਾਊਸਿੰਗ ਸੰਕਟ ਨੂੰ ਹੱਲ ਨਹੀਂ ਕਰ ਸਕੋਗੇ।’’ ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀ ਦੇਸ਼ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ।

Share this content:

Post Comment