Loading Now

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਵੱਲੋਂ ਧਰਨਾ

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਵੱਲੋਂ ਧਰਨਾ

ਹੁਸ਼ਿਆਰਪੁਰ, 17 ਸਤੰਬਰ – ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਮੰਗਾਂ ਲਈ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਦਿੱਤਾ। ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਹਰਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਦੇ ਹੱਲ ਲਈ ਜਥੇਬੰਦੀ ਵਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਿਵਲ ਸਰਜਨ ਪੱਧਰ ਦੀਆਂ ਮੰਗਾਂ ਵੀ ਹੱਲ ਨਹੀਂ ਹੋ ਰਹੀਆਂ। ਉਨ੍ਹਾਂ ਦੱਸਿਆ ਕਿ ਪੀ ਐੱਚ ਸੀ ਟਾਂਡਾ ਦੀਆਂ ਆਸ਼ਾ ਵਰਕਰਾਂ ਨੂੰ ਮਾਰਚ ਤੋਂ ਲੈ ਕੇ ਹੁਣ ਤੱਕ ਇਨਸੈਂਟਿਵ ਨਹੀਂ ਦਿੱਤਾ ਗਿਆ ਤੇ ਜੂਨ ਮਹੀਨੇ ਤੋਂ ਤਨਖਾਹ ਵੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਨਹੀ ਮੰਨਦੀ ਤਾਂ ਸੰਘਰਸ਼ ਤੇਜ਼ ਕੀਤਾ ਜਵੇਗਾ। ਇਸ ਮੌਕੇ ਰਾਜ ਕੁਮਾਰੀ, ਪਰਮਜੀਤ ਕੌਰ, ਸ਼ੁਸ਼ਮਾ ਕੁਮਾਰੀ, ਅਰੁਣਾ ਠਾਕਰ, ਰੂਬੀ ਬਾਲਾ, ਜਸਵੀਰ ਕੌਰ, ਸੁਸ਼ੀਲ ਸ਼ਰਮਾ, ਮਾਸਟਰ ਦਵਿੰਦਰ ਸਿੰਘ, ਮਲਕੀਤ ਸਿੰਘ, ਪਰਮਿੰਦਰ ਕੌਰ ਆਦਿ ਹਾਜ਼ਰ ਸਨ।

ਕਮਿਊਨਿਟੀ ਹੈਲਥ ਅਫਸਰਾਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ

ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਮੰਗਾਂ ਲਈ ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਨੀਲ ਤਰਗੋਤਰਾ ਨੇ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਅਤੇ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਸਰਕਾਰ ਦੀ ਲਾਅਰੇਬਾਜ਼ੀ ਅਤੇ ਸਮਾਂ ਟਪਾਉਣ ਵਾਲੀ ਨੀਤੀ ਕਾਰਨ ਪੰਜਾਬ ਭਰ ਦੇ ਸਿਹਤ ਅਧਿਕਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਹੈਲਥ ਅਫ਼ਸਰਾਂ ਨੂੰ ਰੈਗੂਲਰ ਗਰੇਡ ਪੇਅ ਦੇ ਕੇ ਪੱਕਾ ਕੀਤਾ ਜਾਵੇ, ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਬਣਦਾ ਬਕਾਇਆ ਦਿੱਤਾ ਜਾਵੇ।

Share this content:

Post Comment