Loading Now

ਇਨਵੈਸਟ ਪੰਜਾਬ – ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ “ਇਨਵੈਸਟ ਪੰਜਾਬ” ਤਹਿਤ ਮੌਰਗਨ ਕਰਾਸਿੰਗ ਵਿਖੇ

ਇਨਵੈਸਟ ਪੰਜਾਬ – ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ “ਇਨਵੈਸਟ ਪੰਜਾਬ” ਤਹਿਤ ਮੌਰਗਨ ਕਰਾਸਿੰਗ ਵਿਖੇ

*ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ
*ਸੈਂਕੜਿਆਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਦਾ ਮੌਕਾ
*ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੁਧਿਆਣਾ, 21 ਸਤੰਬਰ (ਗਿਆਨ ਸਿੰਘ/ਏ.ਡੀ.ਪੀ. ਨਿਊਜ਼) — ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਾਊਥ ਬਾਈਪਾਸ, ਕਨਾਲ ਰੋਡ ’ਤੇ ਸਥਿਤ ਮੌਰਗਨ ਕਰਾਸਿੰਗ ਵਿਖੇ ਇੱਕ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਮੌਰਗਨ ਕਰਾਸਿੰਗ ਦੇ ਮਾਲਕ ਕਰਨਲ ਹਰਬੰਤ ਸਿੰਘ ਕਾਹਲੋਂ ਅਤੇ ਰਿੰਕੀ ਕਾਹਲੋਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਦੇ ਚਲਦਿਆਂ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਇਨਵੈਸਟ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉੱਘੀਆਂ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ। ਇਹ ਵੀ ਇਸੇ ਲੜੀ ਦਾ ਹਿੱਸਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ, ਹਲਕਾ ਗਿੱਲ ਅਧੀਨ ਦਸੰਬਰ 2023 ਵਿੱਚ ਪਹਿਲੇ ਇਨਵੈਸਟਰ ਪ੍ਰੋਜੈਕਟ ਤਹਿਤ ਰਿਟਾਇਰਡ ਕਰਨਲ ਹਰਬੰਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਕਾਹਲੋਂ ਡਿਵੈਲਪਰਜ ਵੱਲੋਂ ਸਿੱਧਵਾਂ ਨਹਿਰ ’ਤੇ ਮੌਰਗਨ ਕਰੋਸਿੰਗ ਲਈ ਇੱਕ ਨਵੇਂ ਪੁੱਲ ਦੀ ਸ਼ੁਰੂਆਤ ਕੀਤੀ ਗਈ, ਜਿਸ ’ਤੇ ਕਰੀਬ ਢਾਈ ਕਰੋੜ ਰੁਪਏ ਖਰਚ ਕੀਤੇ ਗਏ।

Morgan-Crossing-6 ਇਨਵੈਸਟ ਪੰਜਾਬ - ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ "ਇਨਵੈਸਟ ਪੰਜਾਬ" ਤਹਿਤ ਮੌਰਗਨ ਕਰਾਸਿੰਗ ਵਿਖੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨਵੈਸਟ ਪੰਜਾਬ ਤਹਿਤ ਲੁਹਾਰਾ ਨਜ਼ਦੀਕ ਮੌਰਗਨ ਕਰੋਸਿੰਗ ਵਿਖੇ ਕਈ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਜਿੱਥੇ ਨਿਵੇਸ਼ ਕਰ ਰਹੀਆਂ ਹਨ, ਉੱਥੇ ਇਸ ਕਮਰਸ਼ੀਅਲ ਪ੍ਰੋਜੈਕਟ ਦੇ ਸਥਾਪਤ ਹੋਣ ਨਾਲ ਸੈਂਕੜਿਆਂ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਜੈਕਟ ਵਿਦੇਸ਼ੀ ਤਰਜ਼ ’ਤੇ ਇੱਥੇ ਲਿਆਂਦਾ ਗਿਆ ਸੀ, ਜੋ ਕਮਰਸ਼ੀਅਲ ਹੈ ਅਤੇ ਲੁਧਿਆਣਵੀਆਂ ਲਈ ਸਹੂਲਤ ਦੇ ਨਾਲ-ਨਾਲ ਆਰਥਿਕ ਪੱਖੋਂ ਪੈਰਾਂ ਸਿਰ ਕਰਨ ਲਈ ਵੀ ਲਾਹੇਵੰਦ ਸਿੱਧ ਹੋਵੇਗਾ। ਰਿਟਾਇਰਡ ਕਰਨਲ ਹਰਬੰਤ ਸਿੰਘ ਕਾਹਲੋਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਰਾਈਟ ਟੂ ਬਿਜਨਸ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿੱਚ ਹੁਣ ਨਵਾਂ ਉਦਯੋਗ ਸਥਾਪਤ ਕਰਨਾ ਬੇਹੱਦ ਸੁਖਾਵਾਂ ਹੋ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਉਦਯੋਗ ਨਾਲ ਸਬੰਧਤ ਸਾਰੀਆਂ ਐਨ.ਓ.ਸੀ. ਅਤੇ ਹੋਰ ਪ੍ਰਕਿਰਿਆ ਇੱਕ ਛੱਤ ਹੇਠ ਤੈਅ ਸਮਾਂ ਸੀਮਾ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਉਦਯੋਗਪਤੀ ਪੰਜਾਬ ਦਾ ਰੁਖ ਕਰ ਰਹੇ ਹਨ।

Share this content:

Post Comment