ਇਬਾਦਤਦੀਪ ਨੇ ਹਾਕੀ ਵਿੱਚ ਸੋਨ ਤਗ਼ਮਾ ਜਿੱਤਿਆ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ – ਇੱਥੋਂ ਦੀ ਅਕਾਲ ਅਕੈਡਮੀ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਇਬਾਦਤਦੀਪ ਕੌਰ ਨੇ ਸੂਬਾ ਪੱਧਰੀ ਖੇਡਾਂ ਦੇ ਹਾਕੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪੁੱਜਣ ਮਗਰੋਂ ਅਕੈਡਮੀ ਵੱਲੋਂ ਨੰਨ੍ਹੀ ਖਿਡਾਰਨ ਦਾ ਭਰਵਾਂ ਸਵਾਗਤ ਤੇ ਵਿਸ਼ੇਸ਼ ਸਨਮਾਨ ਕੀਤਾ। ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਇਬਾਦਤਦੀਪ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਕਾਮਯਾਬੀ ’ਤੇ ਮੁਬਾਰਕਬਾਦ ਦਿੰਦਿਆਂ ਬੱਚੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਨੇ ਦੱਸਿਆ ਕਿ ਅਕੈਡਮੀ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਸਰਗਰਮੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਲਗਾਤਾਰ ਪ੍ਰੇਰਿਆ ਜਾਂਦਾ ਹੈ।
Share this content:



Post Comment