ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਮਾਰਿਆ ਛਾਪਾ
ਨਵੀਂ ਦਿੱਲੀ, 2 ਨਵੰਬਰ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਛਾਪਾ ਮਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀ ਸਵੇਰੇ 5 ਵਜੇ ਦੇ ਕਰੀਬ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰਨ ਤੋਂ ਪਹਿਲਾਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ। ਅਰੋੜਾ ਦੇ ਵਕੀਲ ਐਚ.ਐਸ. ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਪਤਾ ਲੱਗਿਆ ਕਿ ਟੀਮ ਈਡੀ ਦੇ ਚੰਡੀਗੜ੍ਹ ਦਫ਼ਤਰ ਤੋਂ ਆਈ ਸੀ। ਹਾਲਾਂਕਿ, ਅਧਿਕਾਰੀਆਂ ਨੇ ਤਲਾਸ਼ੀ ਦਾ ਮਕਸਦ ਨਹੀਂ ਦੱਸਿਆ ਸੀ, ਪਰ ਉਨ੍ਹਾਂ ਨੇ ਕੁਝ ਦਸਤਾਵੇਜ਼ ਮੰਗੇ ਸਨ। ਇਹ ਤਾਜ਼ਾ ਕਾਰਵਾਈ ਆਮਦਨ ਕਰ (ਇਨਕਮ ਟੈਕਸ) ਵਿਭਾਗ ਵੱਲੋਂ ਅਰੋੜਾ ਦੀ ਰਿਹਾਇਸ਼ ‘ਤੇ ਪਹਿਲਾਂ ਕੀਤੀ ਗਈ ਵਿਆਪਕ ਤਲਾਸ਼ੀ ਤੋਂ ਬਾਅਦ ਹੋਈ ਹੈ, ਜੋ ਲਗਪਗ ਤਿੰਨ ਦਿਨ ਜਾਂ 62 ਘੰਟੇ ਚੱਲੀ ਸੀ। ਉਸ ਸਮੇਂ, ਅਰੋੜਾ ਨੇ ਦਾਅਵਾ ਕੀਤਾ ਸੀ ਕਿ ਆਮਦਨ ਕਰ ਦੀ ਕਾਰਵਾਈ ਉਨ੍ਹਾਂ ਦੇ ਪੁੱਤਰ ਦੇ ਜਾਇਦਾਦ (ਪ੍ਰਾਪਰਟੀ) ਦੇ ਕਾਰੋਬਾਰ ਨਾਲ ਜੁੜੀ ਹੋਈ ਸੀ। ਉਨ੍ਹਾਂ ਨੇ ਇਹ ਵੀ ਕਹਿਣਾ ਜਾਰੀ ਰੱਖਿਆ ਸੀ ਕਿ ਅਧਿਕਾਰੀਆਂ ਨੂੰ ਤਲਾਸ਼ੀ ਦੌਰਾਨ ਕੋਈ ਵੀ ਗੈਰ-ਕਾਨੂੰਨੀ ਚੀਜ਼ ਨਹੀਂ ਮਿਲੀ।
Share this content:



Post Comment