Loading Now

ਐਸ.ਏ.ਐਸ ਨਗਰ ਵਿੱਚ ਕੌਮੀ ਰੋਡ ਸੇਫ਼ਟੀ ਮਹੀਨਾ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

ਐਸ.ਏ.ਐਸ ਨਗਰ ਵਿੱਚ ਕੌਮੀ ਰੋਡ ਸੇਫ਼ਟੀ ਮਹੀਨਾ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਕੌਮੀ ਰੋਡ ਸੇਫ਼ਟੀ ਮਹੀਨਾ (ਮਿਤੀ 01.01.2026 ਤੋਂ 31.01.2026) ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫ਼ਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਮਿਤੀ 28.01.2026 ਨੂੰ ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫ਼ਿਕ ਵੱਲੋਂ ਖਾਲਸਾ ਕਾਲਜ ਮੋਹਾਲੀ ਆਫ ਟੈਕਨਾਲੋਜੀ ਐਂਡ ਬਿਜਨੈਂਸ ਸਟੱਡੀ, ਫੇਜ਼ 3-ਏ, ਮੋਹਾਲੀ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਰੋਡ ਸੇਫ਼ਟੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫ਼ਿਕ ਨਿਯਮਾਂ ਦੀ ਪਾਲਣਾ, ਸੁਰੱਖਿਅਤ ਡਰਾਈਵਿੰਗ ਅਤੇ ਖੇਡਾਂ ਵੱਲ ਪ੍ਰੇਰਿਤ ਹੋਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਉੱਤੇ ਮੋਟਰ ਵਹੀਕਲ ਐਕਟ ਦੀ ਧਾਰਾ 199-ਏ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਤੱਕ ਕੈਦ ਜਾਂ 25,000 ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ ਅਤੇ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਐਮਰਜੈਂਸੀ ਵਾਹਨਾਂ (ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ) ਨੂੰ ਰਸਤਾ ਨਾ ਦੇਣ ‘ਤੇ ਮੋਟਰ ਵਹੀਕਲ ਐਕਟ ਦੀ ਧਾਰਾ 194-ਈ ਤਹਿਤ 10,000 ਰੁਪਏ ਜੁਰਮਾਨਾ ਜਾਂ 6 ਮਹੀਨੇ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਹੈ।
ਵਿਦਿਆਰਥੀਆਂ ਨੂੰ ਸਰਕਾਰ ਦੀ ਚੰਗੇ ਸਮਾਰਿਟਨ ਨੂੰ ਇਨਾਮ ਦੇਣ ਦੀ ਯੋਜਨਾ (ਫ਼ਰਿਸ਼ਤੇ ਸਕੀਮ) ਬਾਰੇ ਵੀ ਜਾਣੂ ਕਰਵਾਇਆ ਗਿਆ, ਜਿਸ ਅਨੁਸਾਰ ਹਾਦਸੇ ਦੇ ਪੀੜਤ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ 2000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ। ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਡੀ.ਐਸ.ਪੀ. ਟ੍ਰੈਫ਼ਿਕ ਦਾ ਇਹ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਧੰਨਵਾਦ ਕੀਤਾ ਗਿਆ। ਅੰਤ ਵਿੱਚ ਸ. ਕਰਨੈਲ ਸਿੰਘ ਪੀ.ਪੀ.ਐਸ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੈਮੀਨਾਰ ਤੋਂ ਮਿਲੀ ਸਿੱਖਿਆ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕਰਨ ਅਤੇ ਸ਼ਰਾਬ ਪੀ ਕੇ ਜਾਂ ਤੇਜ਼ ਰਫ਼ਤਾਰ ਨਾਲ ਵਾਹਨ ਨਾ ਚਲਾਉਣ ਬਾਰੇ ਸਭ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ 112 ਹੈਲਪਲਾਈਨ ‘ਤੇ ਸੰਪਰਕ ਕਰਕੇ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Share this content:

Post Comment