ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਆਪ ‘ਚ ਸ਼ਾਮਲ
ਚੰਡੀਗੜ੍ਹ, 20 ਮਈ – ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।
Share this content:


Post Comment