Loading Now

ਅਤੀਕ ਅਹਿਮਦ ਦੇ ਪੁੱਤਰ ਆਬਾਨ ਸਮੇਤ ਦੋ ਦੀ ਸੜਕ ਹਾਦਸੇ ’ਚ ਮੌਤ

ਅਤੀਕ ਅਹਿਮਦ ਦੇ ਪੁੱਤਰ ਆਬਾਨ ਸਮੇਤ ਦੋ ਦੀ ਸੜਕ ਹਾਦਸੇ ’ਚ ਮੌਤ

 ਝਾਂਸ, 6 ਗਸਤ –  ਅਤੀਕ ਅਹਿਮਦ ਦੇ ਛੋਟੇ ਪੁੱਤਰ ਅਵਾਨ ਅਹਿਮਦ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਵੱਡੇ ਭਰਾ, ਜੋ ਇਸ ਸਮੇਂ ਜੇਲ੍ਹ ਵਿੱਚ ਹੈ, ਨੂੰ ਮਿਲਣ ਲਈ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ।
ਝਾਂਸੀ ਦੇ ਪੁੰਛ ਥਾਣਾ ਖੇਤਰ ਵਿੱਚ ਕਾਰ ਹਾਈਵੇਅ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਲੋਕ ਪ੍ਰਯਾਗਰਾਜ ਤੋਂ ਝਾਂਸੀ ਜੇਲ੍ਹ ਵਿੱਚ ਅਲੀ ਅਹਿਮਦ ਨੂੰ ਮਿਲਣ ਲਈ ਜਾ ਰਹੇ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ। ਅਲੀ ਅਹਿਮਦ ਨੂੰ 1 ਅਕਤੂਬਰ, 2025 ਨੂੰ ਨੈਨੀ ਜੇਲ੍ਹ ਤੋਂ ਝਾਂਸੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Share this content:

Post Comment