ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ
24 ਅਕਤੂਬਰ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਅੱਜ ਇਲਾਕੇ ਦੇ ਵੱਡੀ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ-ਪੱਤਰ ਭੇਜ ਕੇ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਆਪਣੇ 9 ਦਸੰਬਰ 2021 ਦੇ ਦਿੱਲੀ ਬਾਰਡਰ ’ਤੇ ਕੀਤੇ ਲਿਖਤੀ ਸਮਝੌਤੇ ਮੁਤਾਬਕ ਫੌਰੀ ਤੌਰ ’ਤੇ ਐੱਮਐੱਸਪੀ ਕਾਨੂੰਨ ਦੀ ਗਾਰੰਟੀ, ਨਵਾਂ ਮੰਡੀਕਰਨ ਖਰੜਾ ਲਾਗੂ ਕਰਨ ਅਤੇ ਝੋਨੇ ਦੀ ਦਿੱਤੀ ਘੱਟ ਕੀਮਤ ਦੇ ਮੁਆਵਜ਼ੇ ਸਮੇਤ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਦੀ ਮੰਗ ਕੀਤੀ ਗਈ। ਸਵੇਰੇ ਇੱਥੇ ਗੁਰੂ ਨਾਨਕ ਪਾਰਕ ਵਿੱਚ ਸਾਰੀਆਂ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਇੱਕਜੁਟਤਾ ਦਾ ਇਜ਼ਹਾਰ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਡੀਸੀ ਦਫ਼ਤਰ ਵੱਲ ਰਵਾਨਾ ਹੋਏ। ਇਸ ਮੌਕੇ ਮੱਖਣ ਸਿੰਘ ਕੁਹਾੜ, ਬਲਬੀਰ ਸਿੰਘ ਬੈਂਸ, ਤਰਲੋਕ ਸਿੰਘ ਬਹਿਰਾਮਪੁਰ, ਦਿਲਬਾਗ ਸਿੰਘ ਡੋਗਰ, ਨਰਿੰਦਰ ਸਿੰਘ ਰੰਧਾਵਾ ਤੇ ਹੋਰ ਆਗੂ ਹਾਜ਼ਰ ਸਨ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨਾਲ ਸਬੰਧਤ ਕਿਸਾਨਾਂ, ਮਜ਼ਦੂਰਾਂ, ਟਰੇਡ ਯੂਨੀਅਨਾਂ, ਨੌਜਵਾਨਾਂ, ਔਰਤਾਂ ਦੇ ਆਗੂਆਂ ਤੇ ਕਾਰਕੁਨਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ, ਦੇਸ਼ ਵਿਰੋਧੀ ਕੌਮੀ ਖੇਤੀ ਮਾਰਕੀਟਿੰਗ ਪਾਲਿਸੀ ਵਾਪਸ ਕਰਾਉਣ ਤੇ ਕੇਂਦਰ ਸਰਕਾਰ ਨੂੰ 9 ਦਸੰਬਰ 2021 ਸਮਝੌਤਿਆਂ ਅਨੁਸਾਰ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਵਾਉਣ ਆਦਿ ਫੌਰੀ ਮੰਗਾਂ ਦੀ ਪ੍ਰਾਪਤੀ ਲਈ ਡੀਸੀ ਦਫ਼ਤਰ ਸਾਹਮਣੇ ਧਰਨਾ ਦਿੱਤਾ।
ਧਰਨੇ ਦੀ ਪ੍ਰਧਾਨਗੀ ਕਸ਼ਮੀਰ ਸਿੰਘ ਧੰਗਈ, ਕੁਲਵੰਤ ਸਿੰਘ ਮੱਲੂਨੰਗਲ, ਸੁਖਦੇਵ ਸਿੰਘ ਸੈਸਰਾ, ਸਵਿੰਦਰ ਸਿੰਘ ਮੀਰਾਂਕੋਟ, ਗੁਰਲਾਲ ਸਿੰਘ ਲਾਲੀ, ਅਮਰੀਕ ਸਿੰਘ ਸੰਗਤਪੁਰਾ ਤੇ ਮੰਗਲ ਸਿੰਘ ਧਰਮਕੋਟ ਨੇ ਕੀਤੀ। ਇਕੱਠ ਨੂੰ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਡਾ. ਪਰਮਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਆਲ ਇੰਡੀਆ ਕਿਸਾਨ ਸਭਾ ਦੇ ਸੀਨੀਅਰ ਆਗੂ ਸੁੱਚਾ ਸਿੰਘ ਅਜਨਾਲਾ, ਆਲ ਇੰਡੀਆ ਕਿਸਾਨ ਸਭਾ (ਅਜੇ-ਭਵਨ) ਦੇ ਸੂਬਾ ਮੀਤ ਪ੍ਰਧਾਨ ਲਖਬੀਰ ਸਿੰਘ ਨਿਜ਼ਾਮਪੁਰਾ, ਬੀਕੇਯੂ ਰਾਜੇਵਾਲ ਤੇ ਆਗੂ ਸੁਖਰਾਮਜੀਤ ਸਿੰਘ ਲੁਹਾਰਕਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਿਸ਼ਾਨ ਸਿੰਘ ਸਾਂਘਣਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਗੁਰਦੇਵ ਸਿੰਘ ਵਰਪਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਸੰਬੋਧਨ ਕੀਤਾ। ਧਰਨੇ ਦੌਰਾਨ ਭਾਰਤ ਦੀ ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ।

Share this content:

Post Comment