ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਰੋਜ਼ਾਨਾ ਪੰਜਾਬੀ ਵਿਦੇਸ਼ਾਂ ਵਿਚ ਆਪਣੀਆਂ ਕੀਮਤਾਂ ਜਾਨਾਂ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖਬਰ ਇਕ ਹੋਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਜਦੀ ਪਛਾਣ ਉਮੰਗ ਸਿੰਘ ਵਜੋਂ ਹੋਈ ਹੈ। ਮ੍ਰਿਤਕ ਭਿੱਖੀਵਿੰਡ ਦਾ ਰਹਿਣ ਵਾਲਾ ਸੀ।
ਮ੍ਰਿਤਕ ਦੇ ਪਿਤਾ ਪ੍ਰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਦੋਵੇਂ ਕੈਨੇਡਾ ਦੇ ਵਿਨੀਪੈਗ ’ਚ ਰਹਿੰਦੇ ਹਨ। ਵੱਡਾ ਪੁੱਤਰ ਉਮੰਗ 2017 ’ਚ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ, ਜੋ ਹੁਣ ਪੀਆਰ ਹੋ ਚੁੱਕਿਆ ਸੀ। ਉਹ ਉੱਥੇ ਟਰਾਲਾ ਚਲਾਉਂਦਾ ਸੀ। ਸੋਮਵਾਰ ਦੇਰ ਰਾਤ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਵਿਨੀਪੈਗ ਤੋਂ ਰੇਜ਼ਾਈਨਾ ਟਰਾਲਾ ਲੈ ਕੇ ਜਾਂਦੇ ਸਮੇਂ ਸੜਕ ਹਾਦਸੇ ’ਚ ਉਮੰਗ ਦੀ ਮੌਤ ਹੋ ਗਈ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਪੁੱਤਰ ਨਾਲ ਫੋਨ ’ਤੇ ਗੱਲ ਹੋਈ ਸੀ।
ਜ਼ਿਕਰਯੋਗ ਹੈ ਕਿ ਉਮੰਗ ਅਜੇ ਕੁਵਾਰਾ ਸੀ ਅਤੇ ਆਪਣੇ ਸੁਨਹਿਰੇ ਭਵਿੱਖ ਦੀਆਂ ਆਸਾਂ ਨਾਲ ਕੈਨੇਡਾ ਵਿੱਚ ਮਿਹਨਤ ਕਰ ਰਿਹਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ।
Share this content:



Post Comment