Loading Now

ਕੈਨੇਡਾ ‘ਚ ਸਟੱਡੀ ਤੇ ਵਰਕ ਪਰਮਿਟ ਮਿਲਣ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਕਰਨਾ ਪੈ ਰਿਹਾ ਲੰਮਾ ਇੰਤਜ਼ਾਰ

ਕੈਨੇਡਾ ‘ਚ ਸਟੱਡੀ ਤੇ ਵਰਕ ਪਰਮਿਟ ਮਿਲਣ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਕਰਨਾ ਪੈ ਰਿਹਾ ਲੰਮਾ ਇੰਤਜ਼ਾਰ

ਨਵੀਂ ਦਿੱਲੀ, 16 ਨਵੰਬਰ – ਕੈਨੇਡਾ ਵਿਚ ਪੜ੍ਹਾਈ ਜਾਂ ਨੌਕਰੀ ਕਰਨ ਦੀ ਯੋਜਨਾ ਬਣਾ ਰਹੇ ਭਾਰਤੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਕੋਈ ਖ਼ਾਸ ਰਾਹਤ ਨਹੀਂ ਮਿਲੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਵਿਭਾਗ (ਆਈਆਰਸੀਸੀ) ਵਲੋਂ ਜਾਰੀ ਤਾਜ਼ਾ ਅੰਦਾਜ਼ਿਆਂ ਅਨੁਸਾਰ ਭਾਰਤੀ ਬਿਨੈਕਾਰਾਂ ਨੂੰ ਸਟੱਡੀ ਅਤੇ ਵਰਕ ਪਰਮਿਟ ਲਈ ਪਹਿਲਾਂ ਵਾਂਗ ਹੀ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਲਈ ਲਗਪਗ 8 ਹਫ਼ਤੇ ਉਡੀਕ ਕਰਨੀ ਪੈ ਰਹੀ ਹੈ। ਇਹ ਸਮਾਂ 4 ਨਵੰਬਰ ਨੂੰ ਜਾਰੀ ਪਿਛਲੇ ਅੰਦਾਜ਼ੇ ਦੇ ਬਰਾਬਰ ਹੈ। ਇਸੇ ਤਰ੍ਹਾਂ ਵਰਕ ਪਰਮਿਟ ਲਈ ਅਰਜ਼ੀ ਦੇਣ ਵਾਲੇ ਭਾਰਤੀ ਪੇਸ਼ੇਵਰਾਂ ਨੂੰ ਲਗਪਗ 10 ਹਫ਼ਤੇ ਉਡੀਕ ਕਰਨੀ ਪੈ ਰਹੀ ਹੈ। ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਭਾਰਤੀ ਵਿਦਿਆਰਥੀਆਂ ਅਤੇ ਕਾਮਿਆਂ ਲਈ ਵਰਕ ਪਰਮਿਟ ਵਧਾਉਣ ਜਾਂ ਨਵਾਂ ਪਰਮਿਟ ਲੈਣ ਦੀ ਪ੍ਰਕਿਰਿਆ ਹੋਰ ਲੰਮੀ ਹੈ।

ਇਸ ਵਿਚ ਲਗਪਗ 16 ਹਫ਼ਤੇ ਲੱਗ ਰਹੇ ਹਨ। ਦੂਜੇ ਪਾਸੇ ਪਾਕਿਸਤਾਨੀ ਵਿਦਿਆਰਥੀਆਂ ਲਈ ਵਰਕ ਪਰਮਿਟ ਦੀ ਪ੍ਰਕਿਰਿਆ ਤੇਜ਼ ਹੋਈ ਹੈ। ਉਨ੍ਹਾਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 5 ਹਫ਼ਤਿਆਂ ਤੋਂ ਘਟ ਕੇ 4 ਹਫ਼ਤੇ ਰਹਿ ਗਿਆ ਹੈ। ਇਸ ਤਰ੍ਹਾਂ ਪਾਕਿਸਤਾਨੀ ਵਿਦਿਆਰਥੀਆਂ ਨੂੰ ਭਾਰਤੀ ਵਿਦਿਆਰਥੀਆਂ ਦੇ ਮੁਕਾਬਲੇ ਅੱਧੇ ਸਮੇਂ ਵਿਚ ਫ਼ੈਸਲਾ ਮਿਲ ਰਿਹਾ ਹੈ। ਰਿਪੋਰਟ ਮੁਤਾਬਕ ਪਾਕਿਸਤਾਨੀ ਬਿਨੈਕਾਰਾਂ ਲਈ ਸੁਪਰ ਵੀਜ਼ਾ ਦੀ ਪ੍ਰਕਿਰਿਆ ਵਿਚ ਵੀ 10 ਦਿਨਾਂ ਦੀ ਕਮੀ ਆਈ ਹੈ। ਇਸ ਦੇ ਉਲਟ ਭਾਰਤੀ ਬਿਨੈਕਾਰਾਂ ਨੂੰ ਵਿਜ਼ਟਰ ਅਤੇ ਸੁਪਰ ਵੀਜ਼ਾ ਲਈ ਪਹਿਲਾਂ ਨਾਲੋਂ ਕੁਝ ਵੱਧ ਸਮਾਂ ਉਡੀਕਣਾ ਪੈ ਰਿਹਾ ਹੈ।

Share this content:

Post Comment