ਕੈਨੇਡਾ ਵੱਲੋਂ ਯੂਕਰੇਨ ਨੂੰ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸ਼ਨਿਚਰਵਾਰ ਨੂੰ ਯੂਕਰੇਨ ਲਈ ਵਾਧੂ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੇ ਨਾਲ ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਇਹ ਸਹਾਇਤਾ ਯੂਕਰੇਨ ਨੂੰ ਕੌਮਾਂਤਰੀ ਮੁਦਰਾ ਫੰਡ (ਆਈ ਐੱਮ ਐੱਫ) ਤੋਂ ਫੰਡ ਪ੍ਰਾਪਤ ਕਰਨ ਵਿੱਚ ਮਦਦ ਕਰੇਗੀ। ਇਸ ਮੌਕੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਵੀ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕੀਤੀ। ਇਸੇ ਦੌਰਾਨ ਰੂਸ ਨੇ ਕੀਵ ਅਤੇ ਯੂਕਰੇਨ ਦੇ ਹੋਰ ਹਿੱਸਿਆਂ ’ਤੇ ਸੈਂਕੜੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਇਹ ਹਮਲਾ ਉਸ ਸਮੇਂ ਹੋਇਆ ਹੈ, ਜਦੋਂ ਲਗਪਗ ਚਾਰ ਸਾਲਾਂ ਤੋਂ ਚੱਲੀ ਆ ਰਹੀ ਯੂਕਰੇਨ ਤੇ ਰੂਸ ਦੀ ਜੰਗ ਨੂੰ ਖ਼ਤਮ ਕਰਨ ਸਬੰਧੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਅਹਿਮ ਮੀਟਿੰਗ ਹੋ ਰਹੀ ਹੈ।
Share this content:


Post Comment