Loading Now

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੰਗਰੂਰ, 5 ਨਵੰਬਰ – ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਆਪਣੇ ਕਾਰਜ ਖੇਤਰ ਵਿੱਚ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਔਰਤਾਂ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਆਂਗਣਵਾੜੀ ਕੇਂਦਰ ਪਿੰਡ ਪੱਧਰ ’ਤੇ ਬੱਚਿਆਂ ਦੀ ਮੁੱਢਲੀ ਦੇਖਭਾਲ, ਪੋਸ਼ਣ ਅਤੇ ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਦਾ ਅਹਿਮ ਆਧਾਰ ਹਨ। ਇਨ੍ਹਾਂ ਕੇਂਦਰਾਂ ਰਾਹੀਂ ਮਿਲਦੀਆਂ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਭਵਿੱਖ ਦੀ ਨੀਂਹ ਬਚਪਨ ਵਿੱਚ ਹੀ ਰੱਖੀ ਜਾਂਦੀ ਹੈ। ਇਸ ਲਈ ਬੱਚਿਆਂ ਦੀ ਉਮਰ ਅਨੁਸਾਰ ਦੇਖਭਾਲ, ਸੰਤੁਲਿਤ ਪੋਸ਼ਣ ਬਾਰੇ ਜਾਗਰੂਕਤਾ ਅਤੇ ਖੇਡਾਂ ਰਾਹੀਂ ਸਿੱਖਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਸ੍ਰੀ ਗੋਇਲ ਨੇ ਕਿਹਾ ਕਿ ਗਰਭਵਤੀਆਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਾਫ਼-ਸਫ਼ਾਈ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੀ ਆਂਗਣਵਾੜੀ ਵਰਕਰਾਂ ਦਾ ਯੋਗਦਾਨ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਿਹਤ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਰੱਖਦਿਆਂ ਯੋਗ ਲਾਭਪਾਤਰੀਆਂ ਨੂੰ ਵਿਭਾਗੀ ਸੇਵਾਵਾਂ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਤੱਕ ਸਰਕਾਰੀ ਭਲਾਈ ਸੇਵਾਵਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣਾ ਉਨ੍ਹਾਂ ਦੇ ਕੰਮ ਦਾ ਅਹਿਮ ਹਿੱਸਾ ਹੈ।

Share this content:

Post Comment