ਕੋਲਿਆਂਵਾਲੀ ਦੇ 34 ਪਰਿਵਾਰ ਕੈਬਨਿਟ ਮੰਤਰੀ ਸ. ਖੁੱਡੀਆਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਅਕਾਲੀ ਦਲ ਤੇ ਕਾਂਗਰਸ ਨੂੰ ਲਗਾਤਾਰ ਲੰਬੀ ਹਲਕੇ ਵਿਚ ਲਗ ਰਹੇ ਨੇ ਝਟਕੇ
ਲੰਬੀ, 5 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਕੋਲਿਆਂਵਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ 34 ਪਰਿਵਾਰਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪਾਰਟੀ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਲੋਕਾਂ ਨਾਲ ਰਾਬਤਾ ਬਣਾਉਣ ਲਈ ਪ੍ਰੇਰਿਤ ਕੀਤਾ।

‘ਆਪ’ ਆਗੂਆਂ ਨੇ ਕਿਹਾ ਕਿ ਪਿੰਡ ਕੋਲਿਆਂਵਾਲੀ ਵਿੱਚ 34 ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਪਾਰਟੀ ਦੀ ਜਥੇਬੰਦਕ ਪਕੜ ਨੂੰ ਹੋਰ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ‘ਆਪ’ ਆਗੂ ਮਨਜੀਤ ਸਿੰਘ, ਜੈਮਲ ਰਾਮ, ਸੁਰਜੀਤ ਰਾਮ, ਸਾਬਕਾ ਮੈਂਬਰ ਪੰਚਾਇਤ ਓਮ ਪ੍ਰਕਾਸ਼, ਸਾਬਕਾ ਸਰਪੰਚ ਜਗਸੀਰ ਸਿੰਘ, ਨੀਲੂ ਰਾਮ, ਦਰਸ਼ਨ ਰਾਮ ਦੇਵਨਾਥ, ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਗੁਰਜੀਤ ਸੇਖੋ, ਰਵੀ, ਰੁੱਗਾ ਰਾਮ, ਫੁੱਲਾ ਰਾਮ ਅਤੇ ਕਰਨ ਅਰੋੜਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Share this content:



Post Comment