ਖੰਨਾ ਵਿੱਚ 20 ਨਵੰਬਰ ਨੂੰ ਮਨਾਇਆ ਜਾਵੇਗਾ ਸ਼ਿਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ
*ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਖੰਨਾ, 30 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪ੍ਰਬੰਧਕ ਕਮੇਟੀ ਸੰਤ ਨਾਮਦੇਵ ਸਭਾ (ਰਜਿ.) ਖੰਨਾ ਵੱਲੋਂ ਸ਼ਿਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਲਲਹੇੜੀ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸਭਾ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 18 ਨਵੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 20 ਨਵੰਬਰ ਨੂੰ ਮੁੱਖ ਸਮਾਗਮ ਹੋਵੇਗਾ। ਇਸ ਦੌਰਾਨ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸਭਾ ਦੇ ਮੈਂਬਰਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਅਤੇ ਉਨ੍ਹਾਂ ਵੱਲੋਂ ਦਿੱਤੇ ਪ੍ਰੇਮ, ਸਮਾਨਤਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।
Share this content:



Post Comment