ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 48ਵਾਂ ਅੰਕ ਲੋਕ ਅਰਪਨ

ਲੁਧਿਆਣਾ (ਏਡੀਪੀ ਨਿਊਜ਼)ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 48ਵਾਂ ਜੁਲਾਈ-ਸਤੰਬਰ 2026 ਅੰਕ ਲੋਕ ਅਰਪਨ ਕੀਤਾ ਗਿਆ। ਇਸ ਲੋਕ ਅਰਪਨ ਪ੍ਰੋਗਰਾਮ ਵਿਚ ਲੇਖਕ ਗੁਰਬਚਨ ਸਿੰਘ ਜਗਪਾਲ (ਸਿਡਨੀ, ਆਸਟਰੇਲੀਆ) ਮੁੱਖ ਮਹਿਮਾਨ ਵਜੋਂ ਤੇ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ ਗਈ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਭ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਦੱਸਿਆ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੁਨਰ ਪ੍ਰਕਾਸ਼ਿਤ ਇਸ ਪੱਤ੍ਰਿਕਾ ਦਾ 48ਵਾਂ ਅੰਕ ਪਾਠਕਾਂ ਦੇ ਸਨਮੁਖ ਪੇਸ਼ ਕਰਦਿਆਂ ਉਨ੍ਹਾਂ ਨੂੰ ਅਥਾਹ ਖੁਸ਼ੀ ਹੈ। ਉਨ੍ਹਾਂ ਨੇ ਗੁਰਬਚਨ ਸਿੰਘ ਜਗਪਾਲ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਇਸ ਪੱਤ੍ਰਿਕਾ ਵਿਚ ਸ਼ਾਮਿਲ ਰਚਨਾਵਾਂ ਬਾਰੇ ਵੀ ਦੱਸਿਆ।
ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਲੇਖਕ ਗੁਰਬਚਨ ਸਿੰਘ ਜਗਪਾਲ ਲੰਮੇ ਸਮੇਂ ਤੋਂ ਨਿਰੰਤਰ ਪੰਜਾਬੀ ਸਾਹਿਤ ਸਿਰਜਣਾ ਨਾਲ ਜੁੜੇ ਹੋਏ ਹਨ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਹਨ।
ਗੁਰਬਚਨ ਸਿੰਘ ਜਗਪਾਲ ਨੇ ਆਪਣੇ ਸਾਹਿਤਕ ਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਆਪਣੀ ਪਹਿਲੀ ਕਹਾਣੀ ‘ਇਹ ਕੀ’ ਲਿਖੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਬੇਨਾਮ ਲੋਕਾਂ ਦੀਆਂ ਬੇਨਾਮ ਕਹਾਣੀਆਂ’ ਪੁਸਤਕ ਦਰਸ਼ਕਾਂ ਦੇ ਰੂ-ਬ-ਰੂ ਕੀਤੀ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਸ. ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਡਾ. ਗੁਰਇਕਬਾਲ ਸਿੰਘ, ਸੀ੍ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਬਾਬਾ ਬੰਦਾ ਸਿੰਘ ਬਹਾਦਰ ਟ੍ਰਸਟ, ਸ਼ਾਇਰ ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੌਚਰ, ਡਾ. ਦਲੀਪ ਸਿੰਘ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਮਨਜੀਤ ਸਿੰਘ, ਪ੍ਰੋ. ਰਿਸ਼ੂ ਜੈਨ, ਪ੍ਰੋ. ਅਨੂਪ੍ਰਿਆ ਜੈਨ, ਡਾ. ਬਲਕਾਰ ਸਿੰਘ, ਡਾ. ਪਰਮਜੀਤ ਸਿੰਘ, ਡਾ. ਹਰਮਨਪ੍ਰੀਤ ਸਿੰਘ ਗਰਚਾ ਤੇ ਰਾਜਿੰਦਰ ਸਿੰਘ ਸੰਧੂ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਕੀਤਾ ਗਿਆ।
Share this content:



Post Comment