Loading Now

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

*ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਤਾਜ਼ਪੋਸੀ ਮੌਕੇ ਦਿੱਤੀ ਮੁਬਾਰਕਬਾਦ

*ਨਹਿਰੀ ਪਾਣੀ ਦੀ ਵੱਧ ਵਰਤੋਂ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਸਰਕਾਰ ਨੇ ਨਹਿਰਾਂ ਕੱਸੀਆਂ ਉੱਪਰ ਖਰਚੇ ਕਰੋੜਾਂ ਰੁਪਏ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮੋਗਾ, 7 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ ਦਿੱਤੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਨਵਨਿਯੁਕਤ ਦੋਨੋਂ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬਧਨੀਂ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦੀਆਂ ਦਿੱਕਤਾਂ ਨੂੰ ਆਪਸੀ ਭਾਈਚਾਰੇ ਨਾਲ ਹਲ ਕਰਨ ਨੂੰ ਤਰਜ਼ੀਹ ਦੇਣਗੇ।

5-2 ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਸਪੱਸ਼ਟ ਨਿਰਦੇਸ਼ ਹਨ ਕਿ ਪਾਰਟੀ ਅੰਦਰ ਜਾਂ ਸਰਕਾਰ ਪੱਧਰ ਤੇ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆ ਨੂੰ ਜੜੋਂ ਖ਼ਤਮ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਖਿਲਾਫ਼ ਕੰਮ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਰਾਜ ਦੇ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਬਦੌਲਤ ਖੇਤੀਬਾੜੀ ਲਈ ਹੁਣ ਬਹੁਤਾ ਫੀਸਦੀ ਪਾਣੀ ਨਹਿਰਾਂ ਦਾ ਵਰਤਿਆ ਜਾਣ ਲੱਗਿਆ।

ਸਰਕਾਰ ਵੱਲੋਂ ਕੱਸੀਆਂ ਅਤੇ ਖਾਲਿਆਂ ਦੀ ਸਫਾਈ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਨਹਿਰੀ ਪਾਣੀਆਂ ਦੀ ਬੱਚਤ ਹੋ ਸਕੇ। ਇਸ ਮੌਕੇ ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੌਂਸ, ਚੈਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਜਸਦੀਪ ਸਿੰਘ ਗੈਰੀ ਢੁੱਡੀਕੇ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਜਿੰਦਰ ਕੋਕਰੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Share this content:

Post Comment